Breaking
Sun. Sep 21st, 2025

ਮਾਲ ਵਿਭਾਗ ਅਤੇ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਨਾਲ ਸੰਬੰਧਤ 32 ਸੇਵਾਵਾਂ ਹੁਣ ਮਿਲਣਗੀਆਂ ਸੇਵਾ ਕੇਂਦਰਾਂ ਤੋਂ

ਡਰਾਈਵਿੰਗ ਲਾਇਸੰਸ

– 1076 ’ਤੇ ਫੋਨ ਕਰਕੇ ਘਰ ਬੈਠੇ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਨੇ ਸੇਵਾਵਾਂ : ਡਿਪਟੀ ਕਮਿਸ਼ਨਰ

ਜਲੰਧਰ 16 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਨਾਲ ਸਬੰਧਤ 5 ਸੇਵਾਵਾਂ ਅਤੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਨਾਲ ਸੰਬੰਧਿਤ ਟਰਾਂਸਪੋਰਟ ਵਿਭਾਗ ਦੀਆਂ 27 ਸੇਵਾਵਾਂ ਹੁਣ ਸੇਵਾ ਕੇਂਦਰਾਂ ‘ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਡੀਡ ਰਜਿਸਟ੍ਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾ ਕਰਨੀ, ਅਪਾਇੰਟਮੈਂਟ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਾਸਤ ਜਾਂ ਰਜਿਸਟਰਡ ਡੀਡ ਦੇ ਆਧਾਰ ‘ਤੇ), ਰਪਟਾਂ ਦੇ ਦਾਖ਼ਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ/ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ), ਫ਼ਰਦ ਬਦਰ ਲਈ ਬੇਨਤੀ (ਰਿਕਾਰਡ ਵਿੱਚ ਸੁਧਾਰ), ਡਿਜੀਟਲ ਤੌਰ ‘ਤੇ ਦਸਤਖ਼ਤ ਕੀਤੀ ਫ਼ਰਦ ਲਈ ਬੇਨਤੀ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਨਾਲ ਸੰਬੰਧਿਤ 15 ਅਤੇ ਆਰ.ਸੀ. ਨਾਲ ਸਬੰਧਤ 12 ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਣਗੀਆਂ।

ਡਾ. ਅਗਰਵਾਲ ਨੇ ਦੱਸਿਆ ਕਿ ਡਰਾਈਵਿੰਗ ਲਾਇਸੰਸ ਨਾਲ ਸਬੰਧਤ ਸੇਵਾਵਾਂ ਵਿੱਚ ਲਰਨਰ ਲਾਇੰਸਸ ਨਾਲ ਸਬੰਧਤ ਸੇਵਾਵਾਂ, ਜਿਵੇਂ ਕਿ ਨਵੀਂ ਅਰਜ਼ੀ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਡੁਪਲੀਕੇਟ ਲਰਨਲ ਲਾਇਸੰਸ ਤੋਂ ਇਲਾਵਾ ਡਰਾਇੰਵਿੰਗ ਲਾਇੰਸਸ ਨਾਲ ਸਬੰਧਤ ਸੇਵਾਵਾਂ ਜਿਵੇਂ ਕਿ ਡੁਪਲੀਕੇਟ ਲਾਇਸੰਸ, ਨਵੀਨੀਕਰਨ (ਜਿਥੇ ਟੈਸਟ ਟਰੈਕ ਜਾਣ ਦੀ ਜ਼ਰੂਰਤ ਨਹੀਂ), ਰਿਪਲੇਸਮੈਂਟ, ਪਤੇ ਦੀ ਤਬਦੀਲੀ, ਨਾਮ ਦੀ ਤਬਦੀਲੀ, ਜਨਮ ਮਿਤੀ ਦੀ ਦਰੁੱਸਤੀ, ਡਰਾਈਵਿੰਗ ਲਾਇਸੰਸ ਐਕਸਟ੍ਰੈਕਟ ਪ੍ਰੋਵੀਜ਼ਨਿੰਗ, ਲਾਇੰਸਸ ਸਰੈਂਡਰ, ਪਬਲਿਕ ਸਰਵਿਸ ਵਹੀਕਲ ਦਾ ਬੈਜ, ਕਡੰਕਟਰ ਲਾਇਸੰਸ ਦਾ ਨਵੀਨੀਕਰਨ, ਲਰਨਰ ਲਾਇਸੰਸ ਦੀ ਮਿਆਦ ਵਿਚ ਵਾਧਾ ਸ਼ਾਮਲ ਹਨ।

ਆਰ ਸੀ ਨਾਲ ਸਬੰਧਤ ਸੇਵਾਵਾਂ ਵਿੱਚ ਡੁਪਲੀਕੇਟ ਆਰ.ਸੀ., ਗੈਰ-ਵਪਾਰਕ ਵਾਹਨ ਦੀ ਮਾਲਕੀ ਤਬਦੀਲੀ, ਹਾਇਰ ਪ੍ਰਚੇਜ਼ ਦੀ ਨਿਰੰਤਰਤਾ (ਮਾਲਕੀ ਤਬਦੀਲੀ/ਨਾਮ ਤਬਦੀਲੀ ਦੀ ਸੂਰਤ ਵਿੱਚ), ਹਾਇਰ ਪ੍ਰਚੇਜ਼ ਐਗਰੀਮੈਂਟ ਦੀ ਇੰਡੋਰਸਮੈਂਟ, ਵਪਾਰਕ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ (ਹੈਵੀ/ਮੀਡੀਅਮ/ਤਿੰਨ ਪਹੀਆ/ ਚਾਰ ਪਹੀਆ/ਐਲ.ਐਮ.ਵੀ.), ਵਾਧੂ ਲਾਈਫ਼ ਟਾਈਮ ਟੈਕਸ ਦੀ ਅਦਾਇਗੀ (ਮਾਲਕੀ ਤਬਦੀਲੀ ਦੀ ਸੂਰਤ ਵਿੱਚ), ਆਰ.ਸੀ. ਦੇ ਵੇਰਵੇ ਦੇਖਣ ਲਈ, ਆਰ.ਸੀ. ਲਈ ਐਨ.ਓ.ਸੀ., ਟਰਾਂਸਪੋਰਟ ਸੇਵਾਵਾਂ ਲਈ ਰਿਕਾਰਡ ਵਿਚ ਮੋਬਾਇਲ ਨੰਬਰ ਦਾ ਅਪਡੇਟ, ਆਰ.ਸੀ. ਵਿਚ ਪਤੇ ਦੀ ਤਬਦੀਲੀ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ, ਉਹ ਫੋਨ ਨੰਬਰ 1076 ਡਾਇਲ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਡੋਰ ਸਟੈੱਪ ਡਲਿਵਰੀ ਰਾਹੀਂ ਘਰ ਬੈਠੇ ਵੀ ਪ੍ਰਾਪਤ ਕਰ ਸਕਦੇ ਹਨ।

By admin

Related Post