Breaking
Tue. Jul 15th, 2025

ਜਲੰਧਰ ਜ਼ਿਲ੍ਹੇ ‘ਚ ਕਿਸਾਨਾਂ ਨੂੰ 422 ਕਰੋੜ ਰੁਪਏ ਦੀ ਅਦਾਇਗੀ, 2 ਲੱਖ ਮੀਟਰਕ ਟਨ ਤੋਂ ਵੱਧ ਹੋਈ ਕਣਕ ਦੀ ਖਰੀਦ

ਜਲੰਧਰ

– ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਖਰੀਦ, ਸਮੇਂ-ਸਿਰ ਲਿਫਟਿੰਗ ਅਤੇ ਅਦਾਇਗੀ ਯਕੀਨੀ ਬਣਾਉਣ ਦੀ ਹਦਾਇਤ

– ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਣ ਦੀ ਵਚਬੱਧਤਾ ਦੁਹਰਾਈ

ਜਲੰਧਰ 24 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਜ਼ਿਲ੍ਹੇ ਦੀਆਂ 79 ਮੰਡੀਆਂ ਵਿੱਚ ਨਿਰਵਿਘਨ ਖਰੀਦ ਜਾਰੀ ਹੈ।

ਖਰੀਦ ਪ੍ਰਬੰਧਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖਰੀਦ ਕੀਤੀ ਗਈ ਕਣਕ ਦੀ ਬੀਤੇ ਦਿਨ ਤੱਕ 422 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾ ਲਈ ਗਈ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 2,13,686 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 2,07,098 ਮੀਟਰਕ ਟਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 72,635 ਮੀਟਰਕ ਟਨ, ਮਾਰਕਫੈੱਡ ਵਲੋਂ 62,263, ਪਨਸਪ ਵਲੋਂ 37,316, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 29,334, ਐਫ.ਸੀ.ਆਈ. ਵਲੋਂ 3551 ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 1999 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਜ਼ਿਲ੍ਹੇ ਦੀਆ 79 ਮੰਡੀਆਂ ਵਿੱਚ 5.25 ਲੱਖ ਮੀਟਰਕ ਟਨ ਕਣਕ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਫ਼ਸਲ ਦੀ ਬੰਪਰ ਪੈਦਾਵਾਰ ਨੂੰ ਦੇਖਦਿਆਂ 23 ਆਰਜ਼ੀ ਮੰਡੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੇ ਸੀਜ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸੁਚਾਰੂ ਢੰਗ ਨਾਲ ਖਰੀਦ, ਸਮੇਂ-ਸਿਰ ਲਿਫਟਿੰਗ ਅਤੇ ਅਦਾਇਗੀ ਯਕੀਨੀ ਬਣਾਈ ਜਾਵੇ।

ਡਾ. ਅਗਰਵਾਲ ਨੇ ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦੁਹਰਉਂਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਉਧਰ ਦੂਜੇ ਪਾਸੇ ਕਿਸਾਨਾਂ ਵਲੋਂ ਮੰਡੀਆਂ ਵਿੱਚ ਕੀਤੇ ਗਏ ਸੁਚਾਰੂ ਪ੍ਰਬੰਧਾਂ ਦੀ ਸ਼ਲਾਘਾ ਵੀ ਕੀਤੀ ਗਈ।

By admin

Related Post