Breaking
Fri. May 22nd, 2026

“ਰਨ ਆਫ ਯੂਨਿਟੀ” ਸਮਾਜ ਵਿੱਚ ਤੰਦਰੁਸਤੀ ਪ੍ਰਤੀ ਜਾਗਰੂਕਤਾ ਵਧਾਏਗੀ : ਪਰਮਜੀਤ ਸਚਦੇਵਾ

"ਰਨ ਆਫ ਯੂਨਿਟੀ"

ਰਨ ਆਫ ਯੂਨੀਟੀ ਵਰਗੇ ਸਮਾਗਮ ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਦਿੰਦੇ ਹਨ : ਸੰਦੀਪ ਮਲਿਕ

ਹੁਸ਼ਿਆਰਪੁਰ 9 ਅਪ੍ਰੈਲ (ਤਰਸੇਮ ਦੀਵਾਨਾ) – ਜੀਐਨਏ ਯੂਨੀਵਰਸਿਟੀ, ਫਿਟ ਬਾਈਕਰ ਕਲੱਬ, ਸਚਦੇਵਾ ਸਟਾਕਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ 19 ਅਪ੍ਰੈਲ ਨੂੰ “ਰਨ ਆਫ ਯੂਨਿਟੀ” ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਥੀਮ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਹੈ। ਇਸ ਸਬੰਧ ਵਿੱਚ ਅੱਜ ਕਲੱਬ ਦੇ ਮੈਂਬਰਾਂ ਨੇ ਐਸਐਸਪੀ ਸੰਦੀਪ ਮਲਿਕ ਨਾਲ ਮੁਲਾਕਾਤ ਕੀਤੀ, ਐਸਐਸਪੀ ਨੇ ਇਸ ਮੌਕੇ “ਰਨ ਆਫ ਯੂਨਿਟੀ” ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਟੀ-ਸ਼ਰਟ ਵੀ ਜਾਰੀ ਕੀਤੀ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਫਿਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਚਦੇਵਾ ਨੇ ਦੱਸਿਆ ਕਿ ਇਹ ਦੌੜ ਸਮਾਜ ਵਿੱਚ ਏਕਤਾ, ਤੰਦਰੁਸਤੀ ਅਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਈ ਜਾ ਰਹੀ ਹੈ।

5 ਕਿਲੋਮੀਟਰ ਲੰਬੀ ਇਹ “ਰਨ ਆਫ ਯੂਨਿਟੀ” ਬੂਲਾਵਾੜੀ ਸਥਿਤ ਸਚਦੇਵਾ ਸਟਾਕਸ ਦੇ ਦਫ਼ਤਰ ਤੋਂ ਸ਼ੁਰੂ ਹੋਵੇਗੀ

ਉਨ੍ਹਾਂ ਦੱਸਿਆ ਕਿ 5 ਕਿਲੋਮੀਟਰ ਲੰਬੀ ਇਹ “ਰਨ ਆਫ ਯੂਨਿਟੀ” ਬੂਲਾਵਾੜੀ ਸਥਿਤ ਸਚਦੇਵਾ ਸਟਾਕਸ ਦੇ ਦਫ਼ਤਰ ਤੋਂ ਸ਼ੁਰੂ ਹੋਵੇਗੀ, ਜਿਸ ਨੂੰ ਸੰਦੀਪ ਮਲਿਕ ਐਸਐਸਪੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾਵੇਗਾ। ਇਸ ਦੌੜ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ, ਸਮਾਜਿਕ ਸੰਗਠਨਾਂ ਅਤੇ ਆਮ ਨਾਗਰਿਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਰਹੀ ਹੈ। ਦੌੜ ਵਿੱਚ ਭਾਗ ਲੈਣ ਲਈ ਜਿਹੜੇ 500 ਲੋਕ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣਗੇ, ਉਨ੍ਹਾਂ ਨੂੰ ਟੀ-ਸ਼ਰਟ ਮੁਫ਼ਤ ਦਿੱਤੀ ਜਾਵੇਗੀ, ਜਦੋਂ ਕਿ ਸਾਰਿਆਂ ਲਈ ਖਾਣ-ਪੀਣ ਦਾ ਪ੍ਰਬੰਧ ਕਲੱਬ ਵੱਲੋਂ ਕੀਤਾ ਜਾਵੇਗਾ। ਐਸਐਸਪੀ ਸੰਦੀਪ ਮਲਿਕ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਨਾ ਸਿਰਫ਼ ਲੋਕਾਂ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕਰਦੇ ਹਨ, ਸਗੋਂ ਸਮਾਜ ਵਿੱਚ ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਵੀ ਦਿੰਦੇ ਹਨ।

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਇਸ ਸਮਾਗਮ ਵਿੱਚ ਭਾਗ ਲੈਣ ਅਤੇ ਨਸ਼ੇ ਵਰਗੀਆਂ ਬੁਰਾਈਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ। ਪਰਮਜੀਤ ਸਚਦੇਵਾ ਨੇ ਅੱਗੇ ਕਿਹਾ ਕਿ ਕਲੱਬ ਹਮੇਸ਼ਾ ਤੋਂ ਸਮਾਜਿਕ ਅਤੇ ਤੰਦਰੁਸਤੀ ਨਾਲ ਜੁੜੇ ਪ੍ਰੋਗਰਾਮਾਂ ਦਾ ਆਯੋਜਨ ਕਰਦਾ ਰਿਹਾ ਹੈ ਅਤੇ “ਰਨ ਆਫ ਯੂਨਿਟੀ” ਵੀ ਉਸੇ ਲੜੀ ਦਾ ਇੱਕ ਅਹਿਮ ਹਿੱਸਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜੀਐਨਏ ਯੂਨੀਵਰਸਿਟੀ ਦਾ ਸਹਿਯੋਗ ਦੇਣ ਲਈ ਧੰਨਵਾਦ ਪ੍ਰਗਟਾਇਆ। ਇਸ ਮੌਕੇ ਉੱਤਮ ਸਿੰਘ ਸਾਬੀ, ਓਅੰਕਾਰ ਸਿੰਘ, ਸੌਰਵ ਸ਼ਰਮਾ, ਦੌਲਤ ਸਿੰਘ, ਰੋਹਿਤ ਬੱਸੀ, ਸੰਜੀਵ ਸੋਹਲ, ਪ੍ਰੋ. ਗੁਰਮੀਤ ਸਿੰਘ ਜੀਐਨਏ ਯੂਨੀਵਰਸਿਟੀ ਵੀ ਮੌਜੂਦ ਰਹੇ।

By admin

Related Post