Breaking
Mon. Oct 5th, 2026

ਸਾਈਂ ਗੀਤਾ ਸ਼ਾਹ ਕਾਦਰੀ ਨੂੰ ਮਹੰਤ ਸੰਦੀਪ ਦਾਸ ਨੇ ਸਿਰੋਪਾਓ ਭੇਟ ਕਰਕੇ ਕੀਤਾ ਗਿਆ ਸਨਮਾਨਿਤ

ਸਾਈਂ ਗੀਤਾ ਸ਼ਾਹ ਕਾਦਰੀ

ਹੁਸ਼ਿਆਰਪੁਰ 5 ਅਕਤੂਬਰ ( ਤਰਸੇਮ ਦੀਵਾਨਾ ) – ਨਜ਼ਦੀਕੀ ਪਿੰਡ ਖੈਰੜ ਅੱਛਰਵਾਲ ਵਿਖੇ ਧੰਨ-ਧੰਨ ਬਾਬਾ ਬਿਸ਼ਨ ਦਾਸ ਜੀ ਦੇ ਦਰਬਾਰ ’ਤੇ ਛੇਵੇਂ ਸਰਾਧ ਦਾ ਸਾਲਾਨਾ ਜੋੜ ਮੇਲਾ ਇਸ ਵਾਰ ਵੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਦਰਬਾਰ ਦੇ ਮੌਜੂਦਾ ਗੱਦੀਨਸ਼ੀਨ ਮਹੰਤ ਸੰਦੀਪ ਦਾਸ ਦੀ ਦੇਖ-ਰੇਖ ਹੇਠ ਨਗਰ ਪੰਚਾਇਤ, ਇਲਾਕਾ ਨਿਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜੋੜ ਮੇਲੇ ਦੌਰਾਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਕਲਾਕਾਰਾਂ ਨੇ ਆਪਣੀ ਗਾਇਕੀ ਰਾਹੀਂ ਸੰਗਤਾਂ ਦਾ ਮਾਲਕ ਦੇ ਚਰਨਾਂ ਨਾਲ ਜੋੜਿਆ ਅਤੇ ਧਾਰਮਿਕ ਮਾਹੌਲ ਨੂੰ ਹੋਰ ਰੰਗਤ ਚਾੜ੍ਹੀ । ਇਸ ਮੌਕੇ ਵੱਖ-ਵੱਖ ਡੇਰਿਆਂ ਤੋਂ ਪਹੁੰਚੇ ਸੰਤ-ਮਹਾਂਪੁਰਸ਼ਾਂ ਨੇ ਵੀ ਬਾਬਾ ਬਿਸ਼ਨ ਦਾਸ ਜੀ ਦੇ ਦਰਬਾਰ ’ਤੇ ਹਾਜ਼ਰੀ ਲਗਵਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਮਹੰਤ ਸੰਦੀਪ ਦਾਸ ਵੱਲੋਂ ਸਾਈਂ ਗੀਤਾ ਸ਼ਾਹ ਕਾਦਰੀ, ਗੱਦੀਨਸ਼ੀਨ ਦਰਬਾਰ ਹਜ਼ਰਤ ਪੀਰ ਗੌਸਪਾਕ ਗਿਆਰਵੀ ਵਾਲੀ ਸਰਕਾਰ ਅਤੇ ਦਰਬਾਰ ਸਿੱਧ ਸ੍ਰੀ ਬਾਬਾ ਬਾਲਕ ਨਾਥ ਨੂੰ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਵੱਖ-ਵੱਖ ਡੇਰਿਆਂ ਤੋਂ ਪਹੁੰਚੇ ਸੰਤਾਂ-ਮਹਾਂਪੁਰਸ਼ਾਂ ਨੂੰ ਵੀ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮਹੰਤ ਸੰਦੀਪ ਦਾਸ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸੰਗਤ ਨੂੰ ਆਧਿਆਤਮਿਕਤਾ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਮੇਲੇ ਨੂੰ ਸਫ਼ਲ ਬਣਾਉਣ ਲਈ ਨਗਰ ਪੰਚਾਇਤ, ਇਲਾਕਾ ਨਿਵਾਸੀਆਂ, ਐਨ.ਆਰ.ਆਈ. ਵੀਰਾਂ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਨਿਸ਼ ਸਹੋਤਾ, ਦੀਆ ਕੌਰ, ਸਮੀਰ ਸਿੰਘ, ਜਸਵਿੰਦਰ ਜੱਸੀ ਜੱਟਪੁਰ, ਬਲਜਿੰਦਰ ਕੁਮਾਰ, ਮਲਕੀਤ, ਕੇਤਨ ਬੜਪੱਗਾ ਆਦਿ ਹਾਜ਼ਰ ਸਨ !

By admin

Related Post