ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦਾ ਮਾਸਟਰ ਆਫ਼ ਸਾਇੰਸ ਇਨ ਆਈ.ਟੀ.(ਐਲ.ਈ.) ਦਾ ਨਤੀਜਾ ਸ਼ਾਨਦਾਰ

ਸੈਨਿਕ ਇੰਸਟੀਚਿਊਟ

ਅਮਨਦੀਪ ਕੌਰ ਨੇ ਚੌਥੇ ਸਮੈਸਟਰ ’ਚ ਪਹਿਲਾ ਸਥਾਨ ਕੀਤਾ ਹਾਸਲ

ਜਲੰਧਰ 9 ਜੁਲਾਈ (ਨਤਾਸ਼ਾ)- ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦਾ ਮਾਸਟਰ ਆਫ਼ ਸਾਇੰਸ ਇਨ ਆਈ.ਟੀ.(ਐਲ.ਈ.) ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਆਫ ਸਾਇੰਸ ਇੰਨ ਆਈ.ਟੀ. (ਐਲ.ਈ.) ਦੇ ਚੌਥੇ ਸਮੈਸਟਰ ਵਿੱਚ ਅਮਨਦੀਪ ਕੌਰ ਨੇ 7.83 ਐਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਭਵਨੀਤ ਕੌਰ ਅਤੇ ਰਾਹੁਲ ਸਿੰਘ ਕੋਹਲ ਨੇ 7.67 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਸਪਨਾ ਨੇ 7.33 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਸੰਸਥਾ ਦੇ ਪ੍ਰਿੰਸੀਪਲ ਨੇ ਪ੍ਰੋ. ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ.ਮਨਜੀਤ ਕੌਰ, ਪ੍ਰੋ.ਰਵੀਨਾ, ਸੂਬੇਦਾਰ ਮੇਜਰ ਹਰਜਿੰਦਰ ਸਿੰਘ, ਸੁਪਰਡੰਟ ਵਿਕਾਸ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

By admin

Related Post