Breaking
Sun. Oct 12th, 2025

ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਾ ਪੀ.ਜੀ.ਡੀ.ਸੀ.ਏ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਸੈਨਿਕ ਇੰਸਟੀਚਿਊਟ

ਅਨਮੋਲਜੀਤ ਕੌਰ ਨੇ ਪਹਿਲਾ, ਤਜਿੰਦਰ ਕੌਰ ਨੇ ਦੂਜਾ ਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਕੀਤਾ ਹਾਸਲ

ਜਲੰਧਰ 23 ਜੁਲਾਈ (ਨਤਾਸ਼ਾ)- ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦਾ ਪੀ.ਜੀ.ਡੀ.ਸੀ.ਏ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੀ.ਜੀ.ਡੀ.ਸੀ.ਏ. ਡਿਪਲੋਮਾ ਦੇ ਦੂਜੇ ਸਮੈਸਟਰ ਵਿੱਚ ਅਨਮੋਲਜੀਤ ਕੌਰ ਨੇ 7.77 ਐਸ.ਜੀ.ਪੀ.ਏ. ਲੈ ਕੇ ਪਹਿਲਾ, ਤਜਿੰਦਰ ਕੌਰ ਨੇ 7.69 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਮਨਪ੍ਰੀਤ ਕੌਰ ਨੇ 7.38 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਆਈ.ਕੇ.ਜੀ.ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ। ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਪ੍ਰਿੰਸੀਪਲ ਪ੍ਰੋ.ਹਰਜੀਤ ਕੌਰ, ਪ੍ਰੋ.ਮਨਜੀਤ ਕੌਰ, ਪ੍ਰੋ.ਰਵੀਨਾ, ਸੂਬੇਦਾਰ ਮੇਜਰ ਹਰਜਿੰਦਰ ਸਿੰਘ, ਸੁਪਰਡੰਟ ਵਿਕਾਸ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

By admin

Related Post