ਜਲੰਧਰ 24 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜੋ ਕਿ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਚੱਲ ਰਹੇ ਮਾਸਟਰ ਆਫ਼ ਸਾਇੰਸ ਇੰਨ ਆਈ.ਟੀ. (ਐਲ.ਈ.) ਦੇ ਤੀਜੇ ਅਤੇ ਬੈਚਲਰ ਆਫ਼ ਸਾਇੰਸ ਇੰਨ ਆਈ.ਟੀ. ਦੇ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮਾਸਟਰ ਆਫ਼ ਸਾਇੰਸ ਇੰਨ ਆਈ.ਟੀ.(ਐਲ.ਈ.) ਦੇ ਤੀਜੇ ਸਮੈਸਟਰ ਵਿੱਚ ਅਮਨਦੀਪ ਕੌਰ ਅਤੇ ਭਵਨੀਤ ਕੌਰ ਨੇ 7.83 ਐਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਨੀਤਿਕਾ ਅਤੇ ਰਾਹੁਲ ਸਿੰਘ ਕੋਹਲ ਨੇ 7.67 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਆਰਤੀ ਅਤੇ ਸਪਨਾ ਨੇ 7.33 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਬੀ.ਐਸ.ਸੀ.(ਆਈ.ਟੀ) ਦੇ ਪੰਜਵੇਂ ਸਮੈਸਟਰ ਵਿੱਚ ਅਰਸ਼ੁ ਮਲਿਕ ਅਤੇ ਮਨਜੋਤ ਸਿੰਘ ਨੇ 7.87 ਐਸ.ਜੀ.ਪੀ.ਏ. ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਸਿਰਮਨ ਸੈਣੀ ਨੇ 7.83 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਕਾਰਤਿਕੇਯ ਮਹਿਤਾ ਨੇ 7.70 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਹਾਸਿਲ ਕਰਨ ‘ਤੇ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੀ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੌਜੀ, ਜਲੰਧਰ ਦੇ ਪ੍ਰਿੰਸੀਪਲ ਪ੍ਰੋ.ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ.ਮਨਜੀਤ ਕੌਰ, ਪ੍ਰੋ.ਰਵੀਨਾ, ਸੂਬੇਦਾਰ ਮੇਜਰ ਹਰਜਿੰਦਰ ਸਿੰਘ, ਸੁਪਰਡੈਂਟ ਵਿਕਾਸ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆ ਨੂੰ ਮੁਬਾਰਕਬਾਦ ਦਿੱਤੀ ਅਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ।