Breaking
Fri. Apr 17th, 2026

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮਨਾਏ ਗਏ ਸਾਲਾਨਾ ਸਮਾਗਮ ਦੀ ਸਫ਼ਲਤਾ ਲਈ ਸੰਤ ਸਤਵਿੰਦਰ ਹੀਰਾ ਨੇ ਸੰਗਤਾਂ ਅਤੇ ਮਹਾਂਪੁਰਸ਼ਾਂ ਦਾ ਕੀਤਾ ਧੰਨਵਾਦ

ਸ੍ਰੀ ਖੁਰਾਲਗੜ੍ਹ ਸਾਹਿਬ

ਹੁਸ਼ਿਆਰਪੁਰ/ ਸ਼੍ਰੀ ਖੁਰਾਲਗੜ ਸਾਹਿਬ 16 ਅਪ੍ਰੈਲ ( ਤਰਸੇਮ ਦੀਵਾਨਾ ) – ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ‘ਬੇਗਮਪੁਰਾ’ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਕਰਵਾਏ ਗਏ ਵਿਸ਼ਾਲ ਸਮਾਗਮ ਦੀ ਸਫ਼ਲਤਾ ਤੋਂ ਬਾਅਦ, ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਅਤੇ ਪੂਰੇ ਭਾਰਤ ਵਿੱਚੋਂ ਆਏ ਵੱਖ ਵੱਖ ਡੇਰਿਆਂ ਦੇ ਸੰਤਾਂ-ਮਹਾਂਪੁਰਸ਼ਾਂ ਦਾ ਸੰਤ ਸਤਵਿੰਦਰ ਹੀਰਾ ਜੀ ਨੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ।

ਸੰਤ ਸਤਵਿੰਦਰ ਹੀਰਾ ਜੀ ਨੇ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਲਈ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਭਾਰੀ ਗਿਣਤੀ ਵਿੱਚ ਸੰਗਤਾਂ ਪਹੁੰਚੀਆਂ, ਜਿਨ੍ਹਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਗਮ ਦੀ ਰੌਣਕ ਵਧਾਈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਡੇਰਿਆਂ ਤੋਂ ਪਹੁੰਚੇ ਸੰਤਾਂ ਅਤੇ ਮਹਾਂਪੁਰਸ਼ਾਂ ਦੇ ਆਸ਼ੀਰਵਾਦ ਸਦਕਾ ਇਹ ਤਿੰਨ ਰੋਜ਼ਾ ਸਮਾਗਮ ਯਾਦਗਾਰੀ ਹੋ ਨਿਬੜਿਆ ਹੈ। ਉਹਨਾਂ ਕਿਹਾ ਕਿ ਸਮਾਗਮ ਦੌਰਾਨ ਅਨੁਸ਼ਾਸਨ ਬਣਾਈ ਰੱਖਣ ਅਤੇ ਸੇਵਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਸੰਗਤਾਂ ਦਾ ਸ਼ੁਕਰਾਨਾ ਕੀਤਾ ਗਿਆ।

ਸੰਤ ਸਤਵਿੰਦਰ ਹੀਰਾ ਜੀ ਵੱਲੋਂ ਵੱਖ-ਵੱਖ ਸੰਪਰਦਾਵਾਂ ਅਤੇ ਡੇਰਿਆਂ ਤੋਂ ਆਏ ਮਹਾਂਪੁਰਸ਼ਾਂ ਦਾ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਮਾਰਗਦਰਸ਼ਨ ਲਈ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸੰਤ ਸਤਵਿੰਦਰ ਹੀਰਾ ਜੀ ਵਲੋਂ ਦਿਨ-ਰਾਤ ਸੇਵਾ ਕਰਨ ਵਾਲੇ ਵਾਲੰਟੀਅਰਾਂ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਇਨਸਾਨੀਅਤ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੀ ਸਾਡਾ ਮੁੱਖ ਉਦੇਸ਼ ਹੈ। ਇਸ ਸਮਾਗਮ ਵਿੱਚ ਪਹੁੰਚੀਆਂ ਸਾਰੀਆਂ ਸਖਸ਼ੀਅਤਾਂ ਅਤੇ ਸੰਗਤਾਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਵਿੱਚ ਸੰਤ ਸਤਵਿੰਦਰ ਹੀਰਾ ਜੀ ਵੱਲੋਂ ਆਏ ਵੱਖ ਵੱਖ ਰਾਜਨੀਤਿਕ ਵਿਅਕਤੀਆਂ ਦਾ ਅਤੇ ਸੰਤਾਂ ਮਹਾਂਪੁਰਸ਼ਾਂ ਦਾ ਸਿਰੋਪੇ ਪਾ ਕੇ ਸਨਮਾਨ ਕੀਤਾ ਗਿਆ !

By admin

Related Post