ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ’ਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਐਸ. ਸੀ., ਬੀ.ਸੀ. ਵੈਲਫੇਅਰ ਫੈਡਰੇਸ਼ਨ ਵਲੋਂ ਸਖਤ ਨਿਖੇਧੀ

ਨੂਰਪੁਰ ਜੱਟਾਂ

ਹੁਸ਼ਿਆਰਪੁਰ, 4 ਅਪ੍ਰੈਲ (ਤਰਸੇਮ ਦੀਵਾਨਾ) – ਗਜ਼ਟਿਡ ਐਂਡ ਨਾਨ ਗਜ਼ਟਿਡ ਐਸ.ਸੀ., ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਹੁਸ਼ਿਆਰਪੁਰ ਦੇ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਬਲਦੇਵ ਸਿੰਘ ਧੁੱਗਾ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਉਨਾਂ ਨੇ ਕਿਹਾ ਕਿ ਹੁਣ ਤੱਕ 9 ਵਾਰ ਬਾਬਾ ਸਾਹਿਬ ਦੇ ਬੁੱਤਾਂ ਦੀ ਬੇਅਦਬੀ ਹੋ ਚੁੱਕੀ ਹੈ, ਪਰ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਨਾ ਤਾਂ ਪੰਜਾਬ ਦੀ ‘ਆਪ’ ਸਰਕਾਰ ਨੇ ਅਤੇ ਨਾ ਹੀ ਕੇਂਦਰ ਦੀ ਭਾਜਪਾ ਸਰਕਾਰ ਨੇ ਸੁਰੱਖਿਆ ਦੇ ਕੋਈ ਪੁਖ਼ਤਾ ਇੰਤਜ਼ਾਮ ਕੀਤਾ ਹੈ। ਉਹਨਾਂ ਕਿਹਾ ਕਿ ਜਾਤੀ ਭੇਦ ਭਾਵ ਕਾਰਨ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਬੁੱਤਾਂ ਨਾਲ ਦੀ ਬਾਰ ਬਾਰ ਬੇਅਦਬੀ ਕੀਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਵੇਗਾ ਉਹਨਾਂ ਕਿਹਾ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ।

By admin

Related Post