ਹੁਸ਼ਿਆਰਪੁਰ 4 ਅਪ੍ਰੈਲ (ਤਰਸੇਮ ਦੀਵਾਨਾ)- ਪੰਜਾਬ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਨਾਲ ਸਬੰਧਿਤ ਅਕਾਦਮਿਕ ਤੇ ਅਧਿਆਤਮਿੱਕ ਸੈਮੀਨਾਰ ਕਰਾਉਣ ਵਾਲੀ ਪੰਜਾਬ ਪੱਧਰੀ ਸੰਸਥਾ ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਵੱਲੋਂ ਦੂਜਾ ਸੈਮੀਨਾਰ ਜਲੰਧਰ ਦੇ ਨਕੋਦਰ ਰੋਡ ਤੇ ਸਥਿਤ ਡਾਕਟਰ ਭੀਮ ਰਾਓ ਅੰਬੇਦਕਰ ਹਾਲ ਵਿੱਚ 5 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਮੀਨਾਰ ਦੇ ਕੋਆਰਡੀਨੇਟਰ ਪ੍ਰੋਫੈਸਰ ਲਾਲ ਬਹਾਦਰ ਭਾਟੀਆ ਨੇ ਕਿਹਾ ਕਿ ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਦੇ ਮੁੱਖ ਸਰਪ੍ਰਸਤ ਮਿਲਕ ਫੈਡ ਪੰਜਾਬ ਦੇ ਸਾਬਕਾ ਜੀਐਮ ਬਲਵਿੰਦਰ ਸਿੰਘ ਜਾਤੀਵਾਲ ਤੇ ਸੀਨੀਅਰ ਪੱਤਰਕਾਰ ਤੇ ਲੇਖਕ ਗੁਰਨਾਮ ਸਿੰਘ ਅਕੀਦਾ ਦੇ ਮੁੱਖ ਕੋਆਰਡੀਨੇਟਰ ਵਿੱਚ ਪੰਜਾਬ ਭਰ ਵਿੱਚ ਸੈਮੀਨਾਰ ਕਰਾਏ ਜਾ ਰਹੇ ਹਨ।
ਇਸ ਮੌਕੇ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਦੇ ਕੋਰ ਕਮੇਟੀ ਮੈਂਬਰ ਡਾਕਟਰ ਰੁਪਿੰਦਰ ਸਿੰਘ ਸੁਧਾਰ ਦਲਜੀਤ ਸਿੰਘ ਥਰੀਕੇ ਰੇਸ਼ਮ ਸਿੰਘ ਰੁੜਕਾ ਹਰਦੇਵ ਸਿੰਘ ਬੋਪਾਰਾਏ ਨੇ ਦੱਸਿਆ ਕਿ ਇਸ ਸੈਮੀਨਾਰ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਜਾਤੀਵਾਲ ਕਰਨਗੇ ਜਦਕਿ ਮੁੱਖ ਮਹਿਮਾਨ ਉੱਘੇ ਗੀਤਕਾਰ ਮਦਨ ਜਲੰਧਰੀ ਹੋਣਗੇ ਉਹਨਾਂ ਦੱਸਿਆ ਕਿ ਸਮਾਗਮ ਮੌਕੇ ਦੋ ਕਿਤਾਬਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਆਦਿ ਧਰਮ ਦੇ ਮੋਢੀ ਬਾਬੂ ਮੰਗੂ ਰਾਮ ਮੰਗੋਵਾਲੀਆ ਤੇ ਰਿਲੀਜ਼ ਕੀਤੀਆਂ ਜਾਣਗੀਆਂ ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਜਸਵਿੰਦਰ ਸਿੰਘ ਮੰਡਿਆਣੀ, ਭਾਈ ਤਲਵਿੰਦਰ ਸਿੰਘ, ਭਾਈ ਹਰਜੋਤ ਸਿੰਘ, ਬੀਬੀ ਹਰਸ਼ਪ੍ਰੀਤ ਕੌਰ, ਭਾਈ ਰਾਜ ਸਿੰਘ, ਮਨਜੀਤ ਸਿੰਘ ਡਾਬਾ, ਆਦਿ ਹਾਜ਼ਰ ਸਨ !

