ਨਵਦੀਪ ਸੂਦ ਨੇ ਆਸ਼ਾ ਕਿਰਨ ਸਕੂਲ ਨੂੰ 11 ਹਜ਼ਾਰ ਦਾ ਚੈੱਕ ਸੌਂਪਿਆ
ਹੁਸ਼ਿਆਰਪੁਰ 11 ਮਈ (ਤਰਸੇਮ ਦੀਵਾਨਾ) – ਅੱਜ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਂਖੇਲਾ ਵਿੱਚ ਆਸ਼ਾਦੀਪ ਵੈਲਫੇਅਰ ਸੁਸਾਇਟੀ ਵੱਲੋਂ ਆਤਮ ਸੁਖ ਆਤਮ ਦੇਵ ਆਸ਼ਰਮ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਵਿਸ਼ੇਸ਼ ਬੱਚਿਆਂ ਦੇ ਮਾਪਿਆਂ ਲਈ ਅੰਗਹੀਣ ਗਾਰਡਨਸ਼ਿਪ ਵਿਸ਼ੇ ‘ਤੇ ਇੱਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵੱਲੋਂ ਜੋਤ ਜਗਾ ਕੇ ਕੀਤੀ ਗਈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਸ਼ਰਮਾ ਨੇ ਸਾਰੇ ਮਹਿਮਾਨਾਂ, ਮਾਹਿਰਾਂ ਅਤੇ ਮਾਪਿਆਂ ਦਾ ਸਵਾਗਤ ਕਰਦੇ ਹੋਏ ਸਮਾਗਮ ਦੇ ਉਦੇਸ਼ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਸ਼ੇਸ਼ ਬੱਚਿਆਂ ਦੇ ਮਾਪਿਆਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੇ ਹਨ।
ਇਸ ਤੋਂ ਬਾਅਦ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਸਕੱਤਰ ਕਰਨਲ ਗੁਰਮੀਤ ਸਿੰਘ ਨੇ ਹਾਜ਼ਰ ਮਾਪਿਆਂ ਨੂੰ ਅੰਗਹੀਣ ਗਾਰਡਨਸ਼ਿਪ ਦੇ ਮਹੱਤਵ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਵਿਸ਼ੇਸ਼ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਸੁਰੱਖਿਅਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਅਵਿਨਾਸ਼ ਰਾਏ ਖੰਨਾ ਸਾਬਕਾ ਸੰਸਦ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਆਪਣੇ ਸੰਬੋਧਨ ਵਿੱਚ ਵਿਸ਼ੇਸ਼ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਪ੍ਰਤੀ ਸਮਾਜ ਨੂੰ ਜਾਗਰੂਕ ਹੋਣ ਦਾ ਸੁਨੇਹਾ ਦਿੱਤਾ, ਇਸ ਮੌਕੇ ਨਵਦੀਪ ਸੂਦ ਵੱਲੋਂ ਸਕੂਲ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਕੀਤੀ ਗਈ।
ਸੈਮੀਨਾਰ ਵਿੱਚ ਵਿਸ਼ੇਸ਼ ਬੱਚਿਆਂ ਦੇ ਮਾਪੇ, ਆਤਮ ਸੁਖ ਆਤਮਦੇਵ ਆਸ਼ਰਮ ਦੇ ਬੱਚਿਆਂ ਦੇ ਮਾਪੇ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਪੇ ਮੌਜੂਦ ਸਨ
ਇਸ ਮੌਕੇ ਦਿੱਲੀ ਤੋਂ ਆਏ ਮਾਹਿਰ ਪ੍ਰੋਫੈਸਰ ਕਰਨਲ ਡਾ. ਵੀ.ਕੇ. ਗੌਤਮ ਪ੍ਰਧਾਨ ਐਨ.ਸੀ.ਪੀ.ਓ., ਨਵੀਂ ਦਿੱਲੀ ਨੇ ਮਾਪਿਆਂ ਨੂੰ ਵਿਸ਼ੇਸ਼ ਤੌਰ ‘ਤੇ ਬੌਧਿਕ ਦਿਵਯਾਂਗ ਬੱਚਿਆਂ ਦੀ ਗਾਰਡਨਸ਼ਿਪ ਸਬੰਧੀ ਕਾਨੂੰਨੀ ਅਤੇ ਸਮਾਜਿਕ ਪਹਿਲੂਆਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਾਪਿਆਂ ਦੀਆਂ ਜਗਿਆਸਾਵਾਂ ਦਾ ਨਿਵਾਰਨ ਵੀ ਕੀਤਾ। ਸੈਮੀਨਾਰ ਵਿੱਚ ਵਿਸ਼ੇਸ਼ ਬੱਚਿਆਂ ਦੇ ਮਾਪੇ, ਆਤਮ ਸੁਖ ਆਤਮਦੇਵ ਆਸ਼ਰਮ ਦੇ ਬੱਚਿਆਂ ਦੇ ਮਾਪੇ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਪੇ ਮੌਜੂਦ ਸਨ।
ਇਸ ਸੈਮੀਨਾਰ ਵਿੱਚ ਲਗਭਗ 200 ਦੇ ਕਰੀਬ ਵਿਸ਼ੇਸ਼ ਬੱਚਿਆਂ ਦੇ ਮਾਪੇ ਸ਼ਾਮਲ ਹੋਏ। ਸੈਮੀਨਾਰ ਦੇ ਅੰਤ ਵਿੱਚ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਨੇ ਧੰਨਵਾਦ ਪ੍ਰਗਟ ਕੀਤਾ ਅਤੇ ਮੁੱਖ ਮਹਿਮਾਨ ਅਤੇ ਮਾਹਿਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਗਾਰਡਨਸ਼ਿਪ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸ ਮੌਕੇ ਵਿਸ਼ੇਸ਼ ਬੱਚਿਆਂ ਵੱਲੋਂ ਬਣਾਏ ਗਏ ਯਾਦਗਾਰੀ ਚਿੰਨ੍ਹ ਵੀ ਮਹਿਮਾਨਾਂ ਨੂੰ ਭੇਟ ਕੀਤੇ ਗਏ। ਇਸ ਮੌਕੇ ਆਸ਼ਾਦੀਪ ਵੈਲਫੇਅਰ ਸੁਸਾਇਟੀ ਦੇ ਮੈਂਬਰ ਮਲਕੀਤ ਸਿੰਘ ਮਾਹੇੜੂ, ਹਮੇਸ਼ ਤਲਵਾੜ, ਰਾਮ ਆਸਰਾ, ਬਲਰਾਮ ਜਰਿਆਲ, ਨਵਦੀਪ ਸੂਦ ਪ੍ਰੈਜ਼ੀਡੈਂਟ ਟੈਕ ਚੰਦ ਸੂਦ ਚੈਰੀਟੇਬਲ ਟਰੱਸਟ ਅਤੇ ਪ੍ਰਿੰਸੀਪਲ ਪਵਨ ਕੁਮਾਰ ਆਤਮ ਸੁਖ ਆਤਮ ਦੇਵ ਆਸ਼ਰਮ ਵੀ ਹਾਜ਼ਰ ਸਨ।

