ਗੱਤਕੇ ਦੇ ਜੌਹਰ ਸਿੱਖਣ ਨਾਲ ਮਨੁੱਖ ਮਾਨਸਿਕ ਅਤੇ ਸਰੀਰਕ ਰੂਪ ਵਿੱਚ ਮਜਬੂਤ ਹੁੰਦਾ ਹੈ : ਖੁਣ ਖੁਣ, ਖਾਲਸਾ, ਸਿੰਗੜੀਵਾਲਾ
ਹੁਸ਼ਿਆਰਪੁਰ, 21 ਜੂਨ (ਤਰਸੇਮ ਦੀਵਾਨਾ ) ਜਿੱਥੇ ਕੇਂਦਰ ਦੀ ਮਤਸਬੀ ਭਾਜਪਾ ਸਰਕਾਰ ਵੱਲੋਂ ਅੱਜ ਦੇ ਦਿਨ ਨੂੰ ਯੋਗਾ ਦਿਵਸ ਤੇ ਅੰਤਰਰਾਸ਼ਟਰੀ ਪੱਧਰ ਤੇ ਸਾਰੇ ਵਰਗਾਂ ਨੂੰ ਜਬਰੀ ਮਨਾਉਣ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ ਉੱਥੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪਰਮਿੰਦਰ ਸਿੰਘ ਖਾਲਸਾ ਮੁਕੇਰੀਆਂ ਸਰਕਲ ਪ੍ਰਧਾਨ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਨੂੰ ਵੀ ਅੰਤਰਰਾਸ਼ਟਰੀ ਪੱਧਰ ਤੇ 21 ਜੂਨ ਨੂੰ ਗਤਕਾ ਦਿਹਾੜੇ ਦੇ ਰੂਪ ਵਿੱਚ ਮਨਾਇਆ ਗਿਆ ਇਸ ਮੌਕੇ ਗੁਰਨਾਮ ਸਿੰਘ ਸਿੰਗੜੀਵਾਲਾ ਜਿਲਾ ਪ੍ਰਧਾਨ, ਗੁਰਦੀਪ ਸਿੰਘ ਖੁਣਖੁਣ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ, ਮਾਸਟਰ ਕੁਲਦੀਪ ਸਿੰਘ ਮਸੀਤੀ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ , ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ, ਮਹਿਤਾਬ ਸਿੰਘ ਹੁੰਦਲ ਸਰਕਲ ਪ੍ਰਧਾਨ ਦਸੂਹਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਇਸ ਸਮੇਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਗਤਕਾ ਸਪੋਰਟਸ ਕਲੱਬ ਅਤੇ ਗੱਤਕਾ ਐਸੋਸੀਏਸ਼ਨ ਜ਼ਿਲਾ ਹੁਸ਼ਿਆਰਪੁਰ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ।
ਇਸ ਸਮੇਂ ਗੁਰਨਾਮ ਸਿੰਘ ਸਿੰਗੜੀਵਾਲਾ ਜਿਲਾ ਪ੍ਰਧਾਨ, ਗੁਰਦੀਪ ਸਿੰਘ ਖੁਣਖੁਣ, ਮਾਸਟਰ ਕੁਲਦੀਪ ਸਿੰਘ ਮਸੀਤੀ, ਪਰਮਿੰਦਰ ਸਿੰਘ ਖਾਲਸਾ, ਬਾਬਾ ਗੁਰਦੇਵ ਸਿੰਘ ਤਰਨਾ ਦਲ ਆਦਿ ਨੇ ਸਾਂਝੇ ਤੌਰ ਤੇ ਕਿਹਾ ਕਿ ਅਗਰ ਅਸੀਂ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਗਤਕੇ ਦੀ ਦਾਤ ਸਿੱਖਣ ਦੇ ਲੜ ਲਾਉਂਦੇ ਹਾਂ ਤਾਂ ਉਹ ਸਰੀਰਕ ਅਤੇ ਮਾਨਸਿਕ ਤੌਰ ਤੇ ਬਹੁਤ ਮਜਬੂਤ ਹੋਵੇਗਾ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੀ ਇਸ ਅਣਮੁੱਲੀ ਦਾਤ ਨੂੰ ਸੰਭਾਲਣਾ ਸਮੇਂ ਦੀ ਮੁੱਖ ਲੋੜ ਹੈ। ਇਸ ਸਮੇਂ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਆਪਣੀਆਂ ਕੋਜੀਆਂ ਹਰਕਤਾਂ ਨਾਲ ਸਿੱਖ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲੋਂ ਨਹੀਂ ਤੋੜ ਸਕਦੀਆਂ ਇਸ ਸਮੇਂ ਮਹਿਤਾਬ ਸਿੰਘ ਹੁੰਦਲ ਸਰਕਲ ਪ੍ਰਧਾਨ ਦਸੂਹਾ, ਜਥੇਦਾਰ ਤਰਲੋਕ ਸਿੰਘ ਡਾਲੋਵਾਲ, ਵਿਜੇ ਪ੍ਰਤਾਪ ਸਿੰਘ ਖਾਲਸਾ, ਸੁਖਦੇਵ ਸਿੰਘ ਮਿਰਚਾਂ ਵਾਲੇ, ਰਵਿੰਦਰ ਸਿੰਘ ਪਾੜਾ, ਮਹਿੰਦਰ ਸਿੰਘ ਬੋਦਲਾਂ, ਸੱਚ ਨਾਮ ਸਿੰਘ ਖਾਲਸਾ, ਬਲਰਾਜ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਖਾਲਸਾ !