Breaking
Thu. Apr 23rd, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਤਨਾਮ ਸਿੰਘ ਬੰਟੀ ਚੱਗਰਾ ਬੀ ਸੀ ਵਿੰਗ ਦੇ ਜਿਲ੍ਹਾ ਸਹਿਰੀ ਪ੍ਰਧਾਨ ਨਿਯੁਕਤ

ਸਤਨਾਮ ਸਿੰਘ ਬੰਟੀ ਚੱਗਰਾ

​ਹੁਸ਼ਿਆਰਪੁਰ 27 ਮਾਰਚ ( ਤਰਸੇਮ ਦੀਵਾਨਾ ) – ​ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਵੱਲੋਂ ਜ਼ਿਲਾ ਹੁਸ਼ਿਆਰਪੁਰ ਨਾਲ ਸਬੰਧਤ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਏ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸਤਨਾਮ ਸਿੰਘ ਬੰਟੀ ਚੱਗਰਾ ਨੂੰ ਜ਼ਿਲਾ (ਸ਼ਹਿਰੀ) ਪ੍ਰਧਾਨ ਵਜੋਂ ਨਿਯੁਕਤੀ ਪੱਤਰ ਸੌਂਪੀਆਂ ਗਿਆ । ਇਸ ਮੌਕੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਜ਼ਿਲੇ ਵਿੱਚ ਸ਼੍ਰੋਮਣੀ ਅਕਾਲੀ ਦਲ ( ਬਾਦਲ ) ਦਾ ਮੈਨ ਮਕਸਦ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨਾ ਅਤੇ ਬੀ.ਸੀ.ਵਿੰਗ ਭਾਈਚਾਰੇ ਨੂੰ ਲਾਮਬੰਦ ਕਰਨਾ ਹੈ ।

ਜਥੇਦਾਰ ਗਾਬੜੀਆ ਨੇ ਕਿਹਾ ਕਿ ਇਹ ਨਿਯੁਕਤੀਆਂ ਮਿਹਨਤੀ ਵਰਕਰਾਂ ਦੀ ਪਛਾਣ ਕਰਕੇ ਕੀਤੀਆਂ ਗਈਆਂ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋ ਸਕੇ। ਇਸ ਮੌਕੇ ​ਨਵ-ਨਿਯੁਕਤ ਆਗੂਆਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ।

By admin

Related Post