Breaking
Tue. Mar 31st, 2026

ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੀ ਲੜਾਈ ਲੜ ਰਹੀ ਹੈ : ਬਰਿੰਦਰ ਸਿੰਘ ਪ੍ਰਮਾਰ

ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਹੁਣ ਲਗਾਤਾਰ ਤੇਜੀ ਨਾਲ ਸੱਤਾ ਵੱਲ ਵੱਧ ਰਿਹਾ ਹੈ

ਹੁਸ਼ਿਆਰਪੁਰ 5 ਮਾਰਚ (ਤਰਸੇਮ ਦੀਵਾਨਾ ) – ਇਸ ਵੇਲੇ ਸਿਆਸੀ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਅੱਗੇ ਵਧ ਰਿਹਾ ਹੈ ਅਤੇ ਪੰਜਾਬ ਦੀ ਪ੍ਰਮੁੱਖ ਸਿਆਸੀ ਧਿਰ ਵਜੋਂ ਉੱਭਰ ਰਿਹਾ ਹੈ ਅਤੇ ਆਉਣ ਵਾਲੇ ਸਮੇ ਵਿੱਚ ਉੱਭਰੇਗਾ ਕਿਉਂਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ‘ਚ ਪਾਰਟੀ ਨੂੰ ਕਿਸਾਨਾਂ, ਮਜ਼ਦੂਰਾਂ, ਐਸਸੀ ਸਮਾਜ , ਮੁਲਾਜ਼ਮਾਂ ਅਤੇ ਵਪਾਰੀਆਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ! ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਰਿੰਦਰ ਸਿੰਘ ਪ੍ਰਮਾਰ ਨੇ ਕੁਝ ਚੌਣਵੇ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤੇ ਉਹਨਾਂ ਕਿਹਾ ਕਿ ਪਾਰਟੀ ਵੱਲੋਂ ਸਾਰੇ ਵਰਗਾਂ ਦੇ ਮਸਲੇ ਲਗਾਤਾਰ ਉਠਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਸਿਧਾਂਤਕ ਤੌਰ ‘ਤੇ ਇਕ ਅਜਿਹੀ ਲੜਾਈ ਲੜ ਰਿਹਾ ਹੈ, ਜੋ ਕਿ ਸਿੱਧੇ ਤੌਰ ‘ਤੇ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਹੈ। ਉਨ੍ਹਾਂ ਦੂਜੀਆਂ ਸਿਆਸੀ ਪਾਰਟੀਆਂ ‘ਤੇ ਤੰਜ ਕੱਸਦਿਆਂ ਕਿਹਾ ਕਿ ਜਦੋਂ ਪੰਜਾਬ ਦੇ ਮਸਲਿਆਂ ਦੀ ਗੱਲ ਆਉਂਦੀ ਹੈ ਤਾਂ ਵਿਰੋਧੀ ਧਿਰਾਂ ਸੁੱਤੀਆਂ ਪ੍ਰਤੀਤ ਹੁੰਦੀਆਂ ਹਨ। ਉਹਨਾਂ ਪੰਜਾਬ ਦੇ ਸਾਰੇ ਪਿੰਡਾਂ ਦੇ ਵਰਕਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਸਿਆਸੀ ਕਾਨਫਰੰਸਾਂ ਅਤੇ ਹੋਰ ਸਰਗਰਮੀਆਂ ‘ਚ ਵੱਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਪਾਰਟੀ ਦਾ ਝੰਡਾ ਹੋਰ ਬੁਲੰਦ ਹੋ ਸਕੇ।

ਉਨ੍ਹਾਂ ਪੰਜਾਬ ਦੇ ਤਮਾਮ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਦੀ ਮਜ਼ਬੂਤੀ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਅਤੇ ਆਪੋ-ਆਪਣੇ ਹਲਕਿਆਂ ਵਿੱਚ ਸਰਗਰਮ ਹੋ ਕੇ ਕੰਮ ਕਰਨ।

ਉਹਨਾਂ ਭਰੋਸਾ ਪ੍ਰਗਟਾਇਆ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਲਗਾਤਾਰ ਸੱਤਾ ਵੱਲ ਵੱਧ ਰਿਹਾ ਹੈ ਕਿਉਂਕਿ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੀ ਲੜਾਈ ਅਤੇ ਲੜ ਰਹੀ ਹੈ।

By admin

Related Post