Breaking
Fri. Apr 17th, 2026

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਖੇਤਰੀ ਪਾਰਟੀ ਹੈ ਜੋ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਕਰਦੀ ਹੈ : ਲਾਲੀ ਬਾਜਵਾ, ਬਰਿੰਦਰ ਸਿੰਘ ਪਰਮਾਰ

ਸ਼੍ਰੋਮਣੀ ਅਕਾਲੀ ਦਲ

ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਵਗੀ ਹਨੇਰੀ

ਹੁਸ਼ਿਆਰਪੁਰ 16 ਅਪ੍ਰੈਲ ( ਤਰਸੇਮ ਦੀਵਾਨਾ ) – ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਵਗੀ ਹਨੇਰੀ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਲੋਕ ਪਾਰਟੀ ਨਾਲ ਜੁੜ ਰਹੇ ਹਨ ! ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਿਛਲੇ ਸ਼ਾਸਨ ਦੌਰਾਨ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਸਦਕਾ ਸੂਬੇ ਵਿੱਚ ਪਾਰਟੀ ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਜਤਿੰਦਰ ਸਿੰਘ ਲਾਲੀ ਬਾਜਵਾ ਕੌਮੀ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਸਕੱਤਰ ਜਨਰਲ ਬਰਿੰਦਰ ਸਿੰਘ ਪਰਮਾਰ ਨੇ ਸਾਂਝੇ ਤੌਰ ‘ਤੇ ਸਾਡੇ ਪੱਤਰਕਾਰ ਨਾਲ ਇੱਕ ਸੰਖੇਪ ਜਿਹੀ ਮੁਲਾਕਾਤ ਦੌਰਾਨ ਕੀਤਾ ਉਹਨਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਅਕਾਲੀ ਦਲ ਦੇ ਪਰਿਵਾਰ ਵਿੱਚ ਉਸ ਵੇਲੇ ਵੱਡਾ ਵਾਧਾ ਹੋਇਆ, ਜਦੋਂ ਸੈਂਕੜੇ ਪਰਿਵਾਰ ਦੂਜੀਆਂ ਪਾਰਟੀਆਂ ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਅਤੇ ਹੋ ਰਹੇ ਹਨ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਸਲ ਵਿਕਾਸ ਸਿਰਫ਼ ਅਕਾਲੀ ਦਲ ਦੇ ਰਾਜ ਵਿੱਚ ਹੀ ਦੇਖਣ ਨੂੰ ਮਿਲਿਆ ਹੈ। ਉਹਨਾਂ ਕਿਹਾ ਕਿ ਵਿਸ਼ਵ ਪੱਧਰੀ ਸੜਕਾਂ, ਫਲਾਈਓਵਰਾਂ ਅਤੇ ਹਵਾਈ ਅੱਡਿਆਂ ਦਾ ਨਿਰਮਾਣ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਲ ਦੌਰਾਨ ਹੀ ਵੱਡੇ ਪੱਧਰ ਤੇ ਹੋਇਆ ।

ਵਿਰਾਸਤ-ਏ-ਖਾਲਸਾ ਅਤੇ ਦਰਬਾਰ ਸਾਹਿਬ ਦੇ ਸੁੰਦਰੀਕਰਨ ਵਰਗੇ ਕਾਰਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਦਿੱਤੇ ਗਏ ਸੀ

ਉਹਨਾ ਕਿਹਾ ਕਿ ਲੋਕ ਭਲਾਈ ਸਕੀਮਾਂ, ਆਟਾ-ਦਾਲ ਸਕੀਮ, ਸ਼ਗਨ ਸਕੀਮ ਅਤੇ ਮੁਫ਼ਤ ਬਿਜਲੀ ਵਰਗੀਆਂ ਇਤਿਹਾਸਕ ਪਹਿਲਕਦਮੀਆਂ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਕੀਤੀਆਂ ਗਈਆਂ ਸਨ । ਉਹਨਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਅਤੇ ਦਰਬਾਰ ਸਾਹਿਬ ਦੇ ਸੁੰਦਰੀਕਰਨ ਵਰਗੇ ਕਾਰਜਾਂ ਨੇ ਸਿੱਖ ਕੌਮ ਅਤੇ ਪੰਜਾਬੀ ਸੱਭਿਆਚਾਰ ਨੂੰ ਨਵੀਂ ਪਛਾਣ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੀ ਦਿੱਤੀ ਗਈ ਸੀ ।

ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਗੱਲਾਂ ਤੋਂ ਅੱਕ ਚੁੱਕੇ ਹਨ ਅਤੇ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲ ਵਾਪਸ ਪਰਤ ਰਹੇ ਹਨ ਜਿਸ ਨੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਹੱਕਾਂ ਦੀ ਰਾਖੀ ਕਰ ਸਕਦੀ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਰੈਲੀਆਂ ਦੌਰਾਨ ਨੌਜਵਾਨਾਂ ਦੀ ਵੱਡੀ ਗਿਣਤੀ ਇਹ ਦਰਸਾਉਂਦੀ ਹੈ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੈ। ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਅਕਾਲੀ ਦਲ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ। ਉਹਨਾ ਕਿਹਾ ਕਿ ਰਾਜਨੀਤਿਕ ਮਾਹਿਰਾਂ ਦਾ ਮੰਨਣਾ ਹੈ ਕਿ ਜਿਸ ਤਰ੍ਹਾਂ ਲੋਕ ਮੁੜ ਅਕਾਲੀ ਦਲ ਨਾਲ ਲਾਮਬੰਦ ਹੋ ਰਹੇ ਹਨ, ਇਸ ਨਾਲ ਆਉਣ ਵਾਲੀਆਂ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਨੂੰ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

By admin

Related Post