• ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ‘ਚ ਸ਼ਾਮਿਲ ਹੋਣ ‘ਤੇ ਕੀਤਾ ਸਨਮਾਨਿਤ
ਹੁਸ਼ਿਆਰਪੁਰ, 20 ਨਵੰਬਰ (ਤਰਸੇਮ ਦੀਵਾਨਾ) – ਸ਼੍ਰੋਮਣੀ ਸਤਿਗੁਰੂ ਧੰਨਾ ਜੀ ਤਰਨਾ ਦਲ ਨਿਹੰਗ ਸਿੰਘ ਜਥੇਬੰਦੀ ਵੱਲੋਂ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਦੀ ਅਗਵਾਈ ਹੇਠ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਇੰਡੀਆ ਦੇ ਪ੍ਰਧਾਨ ਹਰਦੇਵ ਸਿੰਘ ਕੌਂਸਲ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਾਮਿਲ ਹੋਣ ‘ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਮੁਖੀ ਸਤਿਗੁਰੂ ਧੰਨਾ ਜੀ ਤਰਨਾ ਦਲ ਨੇ ਕਿਹਾ ਕਿ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧ ਰੱਖਦੇ ਹਰਦੇਵ ਸਿੰਘ ਕੌਂਸਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਸਮੇਤ ਹੋਰ ਅਹਿਮ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਦੇਣ ਦੇ ਨਾਲ ਨਾਲ ਅਕਾਲੀ ਦਲ 1920, ਲੋਕ ਇਨਸਾਫ ਪਾਰਟੀ ਦੇ ਬੀਸੀ ਵਿੰਗ ਦੇ ਸੂਬਾ ਪ੍ਰਧਾਨ ਵੱਜੋਂ ਵੀ ਸੇਵਾਵਾਂ ਦਿੱਤੀਆਂ ਸਨ ਜਿਸ ਦੇ ਚੱਲਦਿਆਂ ਹੁਣ ਉਹਨਾਂ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰੇਰਨਾ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਵਿੱਚ ਸ਼ਾਮਿਲ ਹੋਣ ਦਾ ਲਿਆ ਗਿਆ ਫ਼ੈਸਲਾ ਸਲਾਹੁਣਯੋਗ ਹੈ |
ਇਸ ਮੌਕੇ ਆਪਣੇ ਸੰਬੋਧਨ ਵਿੱਚ ਹਰਦੇਵ ਸਿੰਘ ਕੌਂਸਲ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਟਕਸਾਲੀ ਅਕਾਲੀ ਰਿਹਾ ਅਤੇ ਹੁਣ ਉਨ੍ਹਾਂ ਨੂੰ ਵਾਪਾਸ ਆਪਣਿਆਂ ਜੜ੍ਹਾਂ ਨਾਲ ਜੁੜ ਕੇ ਵੱਡੀ ਖੁਸ਼ੀ ਹਾਸਿਲ ਹੋਈ ਹੈ ਉਹਨਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਸਤਿਗੁਰੂ ਧੰਨਾ ਜੀ ਤਰਨਾ ਦਲ ਨਾਲ ਸੰਬੰਧਿਤ ਨਿਹੰਗ ਸਿੰਘ ਮੌਜੂਦ ਸਨ |

