Breaking
Mon. Dec 1st, 2025

ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੌਰਾਨ ਬੀਬੀਆਂ ਤੇ ਬੱਚਿਆਂ ਲਈ ਹੋਣਗੇ ਵਿਸ਼ੇਸ਼ ਪ੍ਰਬੰਧ : ਭੈਣ ਸੰਤੋਸ਼ ਕੁਮਾਰੀ

ਬੇਗਮਪੁਰਾ ਦਮੜੀ ਸ਼ੋਭਾ ਯਾਤਰਾ

ਹੁਸ਼ਿਆਰਪੁਰ 27 ਮਾਰਚ (ਤਰਸੇਮ ਦੀਵਾਨਾ) ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੌਰਾਨ ਬੀਬੀਆਂ ਤੇ ਬੱਚਿਆਂ ਲਈ ਵਿਸ਼ੇਸ਼ ਪ੍ਰਬੰਧ ਹੋਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਮੈਂਬਰ ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ ਨੇ ਦੱਸਿਆ ਕਿ ਦਮੜੀ ਸ਼ੋਭਾ ਯਾਤਰਾ ਨਾਲ ਵੱਡੀ ਗਿਣਤੀ ਵਿੱਚ ਸੰਗਤ ਹੁੰਮ ਹੁਮਾਕੇ ਸ਼ਾਮਲ ਹੋਵੇਗੀ ਜਿਨਾਂ ਵਿੱਚ ਬੀਬੀਆਂ ਭੈਣਾਂ ਅਤੇ ਛੋਟੇ ਛੋਟੇ ਬੱਚੇ ਵੀ ਸ਼ੋਭਾ ਯਾਤਰਾ ਦੀ ਸ਼ਾਨ ਵਧਾਉਂਦੇ ਹਨ।ਉਨਾਂ ਦੱਸਿਆ ਕਿ ਯਾਤਰਾ ਦੌਰਾਨ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੰਗਤਾਂ ਲਈ ਚਾਹ,ਲੰਗਰ ਅਤੇ ਠਹਿਰਨ ਦੇ ਸੁਸਾਇਟੀ ਵਲੋੰ ਸੁਚੱਜੇ ਪ੍ਰਬੰਧ ਕੀਤੇ ਗਏ ਹਨ।

ਭੈਣ ਸੰਤੋਸ਼ ਕੁਮਾਰੀ ,ਨੇ ਦੱਸਿਆ ਕਿ ਸੰਤ ਸਰਵਣ ਦਾਸ ਜੀ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ, ਸੰਤ ਨਿਰਮਲ ਦਾਸ ਬਾਬੇ ਜੌੜੇ ਪ੍ਰਧਾਨ, ਦੀ ਯੋਗ ਅਗਵਾਈ ਹੇਠ 4 ਅਪ੍ਰੈਲ ਦਿਨ ਸ਼ੁਕਰਵਾਰ 2025 ਨੂੰ ਰੇਲਵੇ ਸਟੇਸ਼ਨ ਜਲੰਧਰ ਤੋਂ ਬਾਅਦ ਦੁਪਹਿਰ ਦੋ ਵਜੇ ਸਪੈਸ਼ਲ ਰੇਲ ਗੱਡੀ ਜਲੰਧਰ ਤੋਂ ਚੱਲਕੇ ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ ਪਹੁੰਚੇਗੀ।

ਓਹਨਾਂ ਦੱਸਿਆ ਕਿ 5 ਅਪ੍ਰੈਲ ਨੂੰ ਗੁਰੂ ਰਵਿਦਾਸ ਆਸ਼ਰਮ ਤੋਂ ਪੈਦਲ ਸ਼ੋਭਾ ਯਾਤਰਾ ਸ੍ਰੀ ਰਵਿਦਾਸ ਮੰਦਿਰ ਹਰਿ ਕੀ ਪਉੜੀ ਹਰਿਦੁਆਰ ਤੱਕ ਹੋਵੇਗੀ। ਉਨਾਂ ਦੱਸਿਆ ਕਿ 6 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਰਾਗੀ ਜਥੇ, ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਅਤੇ ਹੋਰ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ 4 ਅਪ੍ਰੈਲ ਨੂੰ ਦੁਪਿਹਰ 12 ਵਜੇ ਰੇਲਵੇ ਸਟੇਸ਼ਨ ਜਲੰਧਰ ਪਹੁੰਚਣ ਦੀ ਕ੍ਰਿਪਾਲਤਾ ਕਰਨ ਜੀ।

By admin

Related Post