Breaking
Mon. Jul 20th, 2026

ਐੱਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

ਐੱਸ.ਆਈ.ਆਰ.

ਗਣਨਾ ਫਾਰਮ ਭਰਨ ਤੇ ਜਮ੍ਹਾ ਕਰਵਾਉਣ ਲਈ ਪਹੁੰਚੇ ਵੋਟਰ

ਸਮੂਹ ਯੋਗ ਵੋਟਰਾਂ ਨੂੰ 3 ਅਗਸਤ ਤੱਕ ਗਣਨਾ ਫਾਰਮ ਜਮ੍ਹਾ ਕਰਵਾਉਣ ਦੀ ਅਪੀਲ

ਜਲੰਧਰ 19 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਤਹਿਤ ਗਣਨਾ ਫਾਰਮ ਭਰਨ, ਇਕੱਤਰ ਕਰਨ ਅਤੇ ਡਿਜੀਟਾਈਜੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅੱਜ ਜ਼ਿਲ੍ਹੇ ਦੇ ਸਾਰੇ 1926 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ ਨੇ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹਿ ਕੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾ ਕਰਾਉਣ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਲੱਗੇ ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਵੱਡੀ ਗਿਣਤੀ ਯੋਗ ਵੋਟਰਾਂ ਨੇ ਆਪਣੇ ਗਣਨਾ ਫਾਰਮ ਭਰ ਕੇ ਜਮ੍ਹਾ ਕਰਵਾਏ। ਜਿਨ੍ਹਾਂ ਬੂਥਾਂ ‘ਤੇ ਡਿਜੀਟਾਈਜ਼ੇਸ਼ਨ ਦਾ ਕੰਮ ਅਜੇ ਬਾਕੀ ਸੀ, ਉੱਥੇ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਅਤੇ ਇਕੱਤਰਤਾ ਦਾ ਕੰਮ ਤੇਜ਼ੀ ਨਾਲ ਕੀਤਾ ਗਿਆ, ਜਦਕਿ ਹੋਰਨਾਂ ਬੂਥਾਂ ‘ਤੇ ਦਸਤਾਵੇਜ਼ਾਂ ਦੀ ਜਾਂਚ ਅਤੇ ਤਰੁੱਟੀਆਂ ਦੂਰ ਕਰਨ ਦਾ ਕੰਮ ਜਾਰੀ ਰਿਹਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐੱਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਅਨੁਸਾਰ ਘਰ-ਘਰ ਸਰਵੇ ਅਤੇ ਗਣਨਾ ਫਾਰਮ ਇਕੱਤਰ ਕਰਨ ਦਾ ਕੰਮ ਹੁਣ 3 ਅਗਸਤ 2026 ਤੱਕ ਜਾਰੀ ਰਹੇਗਾ। ਉਨ੍ਹਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਜਮ੍ਹਾ ਨਹੀਂ ਕਰਵਾਇਆ ਤਾਂ ਉਹ ਆਪਣੇ ਬੀ.ਐਲ.ਓ. ਨਾਲ ਸੰਪਰਕ ਕਰਕੇ ਫਾਰਮ ਜਮ੍ਹਾ ਕਰਵਾਉਣ ਤਾਂ ਜੋ ਕੋਈ ਵੀ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ।

By admin

Related Post