Breaking
Tue. May 20th, 2025

ਸੂਬਾ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕੀਤੀ ਜਾ ਰਹੀ ਕਾਇਆ ਕਲਪ : ਬਲਕਾਰ ਸਿੰਘ

ਪੰਜਾਬ ਸਿੱਖਿਆ ਕ੍ਰਾਂਤੀ

ਕਰਤਾਰਪੁਰ ਹਲਕੇ ਦੇ 5 ਸਰਕਾਰੀ ਸਕੂਲਾਂ ’ਚ 20.98 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕਰਤਾਰਪੁਰ/ਜਲੰਧਰ 23 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਬਲਕਾਰ ਸਿੰਘ ਵੱਲੋਂ ਅੱਜ ਹਲਕੇ ਦੇ 5 ਸਰਕਾਰੀ ਸਕੂਲਾਂ ਵਿੱਚ 20.98 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲਮਪੁਰ ਬੱਕਾ ਵਿਖੇ 5.95 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਆਲਮਪੁਰ ਬੱਕਾ ਵਿਖੇ 4.22 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਦੇਵੀਦਾਸਪੁਰ ਵਿਖੇ 1.80 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਝੰਡੇਰ ਵਿਖੇ 1.50 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੰਡ ਸਰਾਏ ਵਿਖੇ 7.51 ਲੱਖ ਰੁਪਏ ਦੇ ਵਿਕਾਸ ਕਾਰਜ ਸ਼ਾਮਲ ਹਨ।

ਸਕੂਲਾਂ ਵਿਖੇ ਉਦਘਾਟਨੀ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਲਗਾਤਾਰ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ, ਜਿਸ ਸਦਕਾ ਅੱਜ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੁਰੂ ਤੋਂ ਸਿੱਖਿਆ ਦੇ ਖੇਤਰ ਨੂੰ ਪਹਿਲੀ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ, ਜਿਸ ਦੇ ਸਿੱਟੇ ਵਜੋਂ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰਨਾਂ ਖੇਤਰਾਂ ਵਿੱਚ ਵੀ ਮੱਲਾਂ ਮਾਰ ਰਹੇ ਹਨ।

ਵਿਧਾਇਕ ਬਲਕਾਰ ਸਿੰਘ ਨੇ ਇਸ ਮੌਕੇ ਮਾਪਿਆਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ।

By admin

Related Post