ਜਲੰਧਰ 5 ਮਈ (ਜਸਵਿੰਦਰ ਸਿੰਘ ਆਜ਼ਾਦ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਿਹਨਤੀ, ਇਮਾਨਦਾਰ, ਨਿਧੱੜਕ ਆਗੂ ਸ੍ਰੀ ਸੁਭਾਸ਼ ਸੌਂਧੀ ਨੂੰ ਪੀ.ਏ.ਸੀ. ਮੈਂਬਰ ਨਿਯੁਕਤ ਕਰਕੇ ਵਾਲਮੀਕੀ ਸਮਾਜ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਕੇ ਅਕਾਲੀ ਦਲ ਦੀਆਂ ਪਰੰਪਰਾਵਾਂ ਤੇ ਪਹਿਰਾ ਦਿੱਤਾ। ਇੱਥੇ ਵਰਨਣਯੋਗ ਹੈ ਕਿ ਸੁਭਾਸ਼ ਸੌਂਧੀ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਤੇ ਚੜ੍ਹਦੀ ਕਲਾ ਲਈ ਦੁਆਬਾ ਖੇਤਰ ਅੰਦਰ ਸਰਗਰਮੀ ਨਾਲ ਵਿੱਚਰ ਰਹੇ ਹਨ। ਜਿਨਾਂ ਦੀ ਮਿਹਨਤ, ਲਗਨ ਤੇ ਸਰਗਰਮੀ ਨਾਲ ਅਕਾਲੀ ਦਲ ਨਾਲ ਐਸ.ਸੀ. ਸਮਾਜ ਨੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਫੜਿਆ ਹੈ।
ਇਸ ਨਿਯੁਕਤੀ ਤੇ ਸੁਭਾਸ਼ ਸੌਂਧੀ ਨੇ ਪ੍ਰਤੀਕਰਮ ਸਾਂਝਾ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰਨ ਤਨਦੇਹੀ ਨਾਲ ਨਿਭਾ ਕੇ ਸ. ਮਹਿੰਦਰ ਸਿੰਘ ਕੇ.ਪੀ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਾਂਗੇ। ਉਹਨਾਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਇਕਬਾਲ ਸਿੰਘ ਢੀਂਡਸਾ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।