Breaking
Thu. Oct 8th, 2026

ਉਪਰਲੀਆ ਥੱਥਲਾ ਵਿੱਚ ਸੁੰਦਰ ਸ਼ਾਮ ਅਰੋੜਾ ਦੀ ਲੋਕ ਮਿਲਣੀ, ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਮਜ਼ਬੂਤ ਕਰਨ ਦਾ ਸੱਦਾ

ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ, 8 ਅਕਤੂਬਰ (ਤਰਸੇਮ ਦੀਵਾਨਾ) — ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਉਪਰਲੀਆ ਥੱਥਲਾ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਥਾਨਕ ਕਾਂਗਰਸੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਇਲਾਕੇ ਦੀਆਂ ਸਮੱਸਿਆਵਾਂ ਅਤੇ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸੀ ਵਰਕਰਾਂ ਨੂੰ ਆਪਸੀ ਇਕਜੁੱਟਤਾ ਕਾਇਮ ਰੱਖਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਵਿੱਚ ਹਰ ਵਰਕਰ ਦੀ ਅਹਿਮ ਭੂਮਿਕਾ ਹੈ।

ਉਨ੍ਹਾਂ ਵਰਕਰਾਂ ਨੂੰ ਕਿਹਾ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਸਰਗਰਮ ਕਰਨ ਅਤੇ ਵਰਕਰਾਂ ਵਿੱਚ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ।

ਇਸ ਮੌਕੇ ਪਿੰਡ ਥੱਥਲਾ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਸਥਾਨਕ ਵਾਸੀ ਹਾਜ਼ਰ ਸਨ। ਸਮਾਗਮ ਵਿੱਚ ਚਰਨਜੀਤ ਕੌਰ ਬਲਾਕ ਕਮੇਟੀ ਮੈਂਬਰ, ਰਵੀ ਕੁਮਾਰ ਮੰਡਲ ਪ੍ਰਧਾਨ, ਸ਼ਰਨਜੀਤ ਕੁਮਾਰ ਸੋਨੂ, ਰਮੇਸ਼ ਲਾਲ ਪੰਚ, ਗੁਰਮੇਲ ਚੰਦ, ਗੁਰਦੇਵ ਚੰਦ, ਹਰਮੇਸ਼ ਲਾਲ, ਰੋਸ਼ਨ ਲਾਲ, ਸੁਰਿੰਦਰ ਪਾਲ, ਪਿਆਰਾ ਲਾਲ, ਮਨਜੀਤ ਸਿੰਘ ਛਿੰਦਾ, ਬੂਟਾ, ਕੁਲਦੀਪ ਅਰੋੜਾ, ਬਲਵਿੰਦਰ ਭੱਟੀ, ਕਸ਼ਮੀਰ ਸਿੰਘ ਸਮੇਤ ਹੋਰ ਵਰਕਰ ਅਤੇ ਪਤਵੰਤੇ ਮੌਜੂਦ ਸਨ।

ਲੋਕ ਮਿਲਣੀ ਦੌਰਾਨ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਸੁੰਦਰ ਸ਼ਾਮ ਅਰੋੜਾ ਦੇ ਸਾਹਮਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੁੱਦੇ ਵੀ ਰੱਖੇ। ਸੁੰਦਰ ਸ਼ਾਮ ਅਰੋੜਾ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਢੁਕਵੇਂ ਮੰਚ ’ਤੇ ਉਠਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

By admin

Related Post