Breaking
Sun. May 3rd, 2026

ਸੂਦ ਗੋਤ ਜਠੇਰਿਆਂ ਦਾ ਸਲਾਨਾ ਜੋੜ ਮੇਲਾ 17 ਨੂੰ ਪਿੰਡ ਕੁੱਕੜਾਂ ਵਿਖੇ : ਸੂਦ ਵਿਰਕ

ਸੂਦ ਗੋਤ ਜਠੇਰਿਆਂ

ਹੁਸਿਆਰਪੁਰ /ਕੁੱਕੜਾਂ 3 ਮਈ (ਤਰਸੇਮ ਦੀਵਾਨਾ ) – ਸੂਦ ਜਠੇਰੇ ਪ੍ਰਬੰਧਕ ਕਮੇਟੀ ਰਜਿ: ਪਿੰਡ ਕੁੱਕੜਾਂ ਦੇ ਸਮੂਹ ਮੈਂਬਰਾ ਨੇ ਦੱਸਿਆ ਕਿ ਦਰਬਾਰ ਸੂਦ ਗੋਤ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਜੇਠ ਮਹੀਨੇ ਦੇ ਜੇਠੇ ਐਤਵਾਰ 17 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਕੁੱਕੜਾਂ ਤਹਿ. ਗੜ੍ਹਸੰਕਰ ਜ਼ਿਲ੍ਹਾ ਹੁਸ਼ਿਆਰਪਰ ਵਿਖੇ ਕਰਵਾਇਆ ਜਾਵੇਗਾ। ਮੈਂਬਰਾਂ ਨੇ ਦੱਸਿਆ ਕਿ ਸਲਾਨਾ ਜੋੜ ਮੇਲੇ ਦੀ ਆਰੰਭਤਾ ਸੂਦ ਜਠੇਰੇ ਦਰਬਾਰ ਵਿਖੇ ਚਿਰਾਗ ਰੌਸ਼ਨਾ ਕੇ ਕੀਤੀ ਜਾਵੇਗੀ।

ਉਪਰੰਤ ਸਵੇਰੇ 11 ਵਜੇ ਝੰਡੇ ਦੀ ਰਸਮ ਕੀਤੀ ਜਾਵੇਗੀ ਅਤੇ 12 ਵਜੇ ਸਟੇਜ ਦੀ ਆਰੰਭਤਾ ਕੀਤੀ ਜਾਵੇਗੀ ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਗਾਇਕ ਬਲਜਿੰਦਰ ਬੈਂਸ ਅਤੇ ਗਾਇਕਾ ਕੋਮਲ ਬੈਂਸ ਧਾਰਮਿਕ ਗੀਤਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਉਹਨਾਂ ਦੱਸਿਆ ਕਿ ਇਸ ਮੌਕੇ ਐਮ ਆਰ ਆਰ ਮੈਡੀਕਲ ਹੈਲਥ ਸੈਂਟਰ ਵਲੋਂ ਸੰਗਤਾਂ ਦੇ ਲਈ ਇੱਕ ਫਰੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ। ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਚਾਹ-ਪਕੌੜੇ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਬਾਬਾ ਜੀ ਦਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ।

By admin

Related Post