ਹੁਸ਼ਿਆਰਪੁਰ 19 ਮਈ ( ਤਰਸੇਮ ਦੀਵਾਨਾ ) – ਤੇਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਮਹਿੰਗਾਈ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਬਲਿਕ ਦੀਆ ਜੇਬਾਂ ਤੇ ਡਾਕਾ ਮਾਰ ਰਹੀ ਹੈ ! ਭਾਜਪਾ ਸਰਕਾਰ ਨੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਂਦੇ ਹੋਏ ਆਮ ਲੋਕਾਂ, ਕਿਸਾਨਾਂ ਅਤੇ ਛੋटे ਕਾਰੋਬਾਰੀਆਂ ਨੂੰ ਆਰਥਿਕ ਤੰਗੀ ਵਿੱਚ ਧੱਕ ਦਿੱਤਾ ਹੈ ਇਹ ਵਿਚਾਰ ਐਡਵੋਕੇਟ ਰੋਹਿਤ ਜੋਸ਼ੀ ਨੇ ਸਾਡੇ ਪੱਤਰਕਾਰ ਨਾਲ ਇੱਕ ਸੰਖੇਪ ਜਿਹੀ ਮੁਲਾਕਾਤ ਦੌਰਾਨ ਸਾਂਝੇ ਕੀਤੇ । ਉਹਨਾਂ ਕਿਹਾ ਕਿ 12 ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਅੱਜ ਪੂਰਾ ਦੇਸ਼ ਵੱਧਦੀ ਮਹਿੰਗਾਈ ਕਾਰਨ ਪੈਦਾ ਹੋਈਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਧਾਕੇ ਅਤੇ ਮਹਿੰਗਾਈ ਨਾਲ ਆਮ ਲੋਕਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰੀਆਂ ‘ਤੇ ਇੱਕ ਵਾਰ ਫਿਰ ਬੋਝ ਪਾ ਦਿੱਤਾ ਹੈ।
ਪੀਐਮ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਲੋਕ ਮਹਿੰਗਾਈ ਹੇਠ ਕਿਵੇਂ ਪਿਸ ਰਹੇ ਹਨ
ਉਹਨਾਂ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਕਿ 12 ਸਾਲ ਪਹਿਲਾਂ ਪੀਐਮ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਦੇ ਬਾਵਜੂਦ ਲੋਕ ਮਹਿੰਗਾਈ ਹੇਠ ਕਿਵੇਂ ਪਿਸ ਰਹੇ ਹਨ ! ਉਹਨਾਂ ਤੇਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੱਛਮੀ ਬੰਗਾਲ ਚੋਣਾਂ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਨੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਭਾਰੀ ਵਾਧਾ ਕਰਕੇ ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਕਰਾਰੀ ਸੱਟ ਮਾਰੀ ਹੈ। ਇਸ ਦੇ ਨਾਲ ਹੀ ਕੇਂਦਰ ਨੇ ਪੈਟਰੋਲ ਦੀ ਕੀਮਤ ਵਿੱਚ ?3.14 ਪ੍ਰਤੀ ਲੀਟਰ, ਡੀਜ਼ਲ ਵਿੱਚ ?3.11 ਪ੍ਰਤੀ ਲੀਟਰ ਅਤੇ ਸੀਐਨਜੀ ਦੀ ਕੀਮਤ ਵਿੱਚ ?2 ਦਾ ਵਾਧਾ ਕਰਕੇ ਕੇਂਦਰ ਦੀ ਮੋਦੀ ਸਰਕਾਰ ਨੇ ਭਾਰਤ ਦੇਸ਼ ਦੇ ਲੋਕਾਂ ਨੂੰ ਇੱਕ ਤੋਹਫ਼ਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਨੂੰ ਚੋਣਾਂ ਵੇਲੇ ਹੀ ਲੋਕ ਭਲਾਈ ਦੀ ਯਾਦ ਆਉਂਦੀ ਹੈ ਪਰ ਵੋਟਾਂ ਹਾਸਲ ਕਰਨ ਤੋਂ ਬਾਅਦ ਉਹ ਲੋਕਾਂ ‘ਤੇ ਆਰਥਿਕ ਬੋਝ ਪਾ ਦਿੰਦੀ ਹੈ। ਉਹਨਾਂ ਕਿਹਾ ਕਿ ਭਾਜਪਾ ਚੋਣਾਂ ਦੌਰਾਨ ਲੋਕ ਭਲਾਈ ਦੀਆਂ ਗੱਲਾਂ ਕਰਦੀ ਹੈ, ਪਰ ਵੋਟਾਂ ਜਿੱਤਣ ਤੋਂ ਬਾਅਦ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟਣੀ ਸ਼ੁਰੂ ਕਰ ਦਿੰਦੀ ਹੈ। ਉਹਨਾਂ ਕਿਹਾ ਕਿ ਪੈਟਰੋਲ ਤੇ ਡੀਜਲ ਦੀਆ ਕੀਮਤਾਂ ਵਿੱਚ ਇਹ ਵਾਧਾ ਸਿਰਫ਼ ਸੱਤਾਧਾਰੀ ਪਾਰਟੀ ਨੇ ਆਪਣੇ ਕੁਝ ਨਜ਼ਦੀਕੀ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਹੈ।

