Breaking
Wed. Jul 22nd, 2026

ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਕੇਂਦਰ ਸਰਕਾਰ, ਸੰਸਦ ‘ਚ ਚਰਚਾ ਤੋਂ ਭੱਜਣਾ ਬੇਹੱਦ ਅਫ਼ਸੋਸਜਨਕ : ਮਨੀ ਫਰਵਾਹਾ

ਕੇਂਦਰ ਸਰਕਾਰ

ਹੁਸ਼ਿਆਰਪੁਰ, 22 ਜੁਲਾਈ ( ਤਰਸੇਮ ਦੀਵਾਨਾ ) – ਕਾਂਗਰਸ ਪਾਰਟੀ ਦੇ ਉੱਘੇ ਆਗੂ ਮਨੀ ਫਰਵਾਹਾ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖੇ ਹਮਲੇ ਬੋਲਦਿਆਂ ਕਿਹਾ ਹੈ ਕਿ ਦੇਸ਼ ਦੇ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਸ਼ਰੇਆਮ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੇ ਨਿਰਮਾਤਾ ਯੂਥ ਦੇ ਅਹਿਮ ਮੁੱਦਿਆਂ ‘ਤੇ ਸੰਸਦ ਦੇ ਅੰਦਰ ਚਰਚਾ ਨਾ ਕਰਵਾਉਣਾ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਅਤੇ ਨਾਕਾਮੀ ਨੂੰ ਸਾਫ਼ ਬਿਆਨ ਕਰਦਾ ਹੈ।

​ਮਨੀ ਫਰਵਾਹਾ ਨੇ ਆਖਿਆ ਕਿ ਅੱਜ ਪੂਰੇ ਦੇਸ਼ ਵਿੱਚ ਸਿੱਖਿਆ ਵਿਵਸਥਾ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ‘ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਜਦੋਂ ਸ਼ਾਂਤੀਪੂਰਨ ਤਰੀਕੇ ਨਾਲ ਨੌਜਵਾਨ ਆਪਣੇ ਹੱਕਾਂ ਅਤੇ ਪਾਰਦਰਸ਼ੀ ਜਾਂਚ ਲਈ ਆਵਾਜ਼ ਉਠਾਉਂਦੇ ਹਨ, ਤਾਂ ਉਨ੍ਹਾਂ ਦੀ ਗੱਲ ਸੁਣਨ ਅਤੇ ਸਮਝਣ ਦੀ ਬਜਾਏ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਜਾਂਦਾ ਹੈ। ਵਿਦਿਆਰਥੀਆਂ ‘ਤੇ ਅਜਿਹਾ ਬਲ ਪ੍ਰਯੋਗ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣਾ ਪੂਰੀ ਤਰ੍ਹਾਂ ਗ਼ਲਤ ਅਤੇ ਨਿੰਦਣਯੋਗ ਹੈ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।

​ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਯੂਥ ਕੋਲ ਪਹਿਲਾਂ ਹੀ ਰੋਜ਼ਗਾਰ ਦੇ ਮੌਕੇ ਬਹੁਤ ਸੀਮਤ ਹਨ। ਅਜਿਹੇ ਸਮੇਂ ‘ਚ ਪ੍ਰਤੀਯੋਗੀ ਪ੍ਰੀਖਿਆਵਾਂ ਹੀ ਉਨ੍ਹਾਂ ਦੇ ਸੁਪਨਿਆਂ ਅਤੇ ਬਿਹਤਰ ਭਵਿੱਖ ਦੀ ਆਖਰੀ ਉਮੀਦ ਹੁੰਦੀਆਂ ਹਨ, ਪਰ ਪ੍ਰੀਖਿਆ ਪ੍ਰਣਾਲੀ ‘ਚ ਲਗਾਤਾਰ ਹੋ ਰਹੀਆਂ ਗੜਬੜੀਆਂ ਨੇ ਨੌਜਵਾਨਾਂ ਦਾ ਭਰੋਸਾ ਬੁਰੇ ਤਰੀਕੇ ਨਾਲ ਤੋੜ ਦਿੱਤਾ ਹੈ।

​ਕਾਂਗਰਸੀ ਆਗੂ ਮਨੀ ਫਰਵਾਹਾ ਨੇ ਜ਼ੋਰਦਾਰ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸੰਵੇਦਨਸ਼ੀਲ ਮੁੱਦੇ ‘ਤੇ ਆਪਣੀ ਚੁੱਪੀ ਤੋੜਨੀ ਚਾਹੀਦੀ ਹੈ ਅਤੇ ਦੇਸ਼ ਦੇ ਭਵਿੱਖ ਯਾਨੀ ਵਿਦਿਆਰਥੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਪੂਰੇ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਹੱਕਾਂ ਦੀ ਲੜਾਈ ਵਿੱਚ ਕਾਂਗਰਸ ਪਾਰਟੀ ਚੱਟਾਨ ਵਾਂਗ ਨਾਲ ਖੜ੍ਹੀ ਹੈ ਅਤੇ ਸੰਸਦ ‘ਚ ਇਸ ਗੰਭੀਰ ਵਿਸ਼ੇ ‘ਤੇ ਤੁਰੰਤ ਵਾਜਬ ਚਰਚਾ ਕਰਵਾਈ ਜਾਣੀ ਚਾਹੀਦੀ ਹੈ।

By admin

Related Post