ਹੁਸ਼ਿਆਰਪੁਰ 7 ਜਨਵਰੀ (ਤਰਸੇਮ ਦੀਵਾਨਾ ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੇ ਸਮੇਂ ਚੋਣਾਂ 2011 ਵਿੱਚ ਹੋਈਆਂ ਸਨ ਅਤੇ ਉਸ ਚੁਣੇ ਹੋਏ ਹਾਊਸ ਦੀ ਮਿਆਦ 2016 ਵਿੱਚ ਖਤਮ ਹੋ ਚੁੱਕੀ ਹੈ ਹੁਣ ਬਾਦਲ ਜੁੰਡਲੀ ਵੱਲੋਂ ਕੇਂਦਰ ਸਰਕਾਰ ਦੀਆਂ ਹਿੰਦੂਤਵੀ ਸ਼ਕਤੀਆਂ ਨਾਲ ਮਿਲ ਕੇ ਮਸੰਦਪੁਣੇ ਦੀ ਸੋਚ ਅਧੀਨ ਸਿੱਖ ਭਾਵਨਾਵਾਂ ਨੂੰ ਕੁਚਲ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਤੇ ਜਬਰੀ ਕਬਜ਼ਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਾਦਲ ਜੁੰਡਲੀ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਦਾ ਦਾਅਵੇ ਖੋਖਲੇ ਤੇ ਬੇਬਨਿਆਦ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਿਲ੍ਹਾ ਦਫਤਰ ਵਿਖੇ ਹੋਈ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਾ ਪ੍ਰਧਾਨ ਨੇ ਕੀਤਾ ਇਸ ਸਮੇਂਤ ਖਤਾਂ ਉਹਨਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਬਣੀ ਡਾਕਟਰ ਈਸ਼ਰ ਸਿੰਘ ਕਮੇਟੀ ਨੇ ਚਾਰਟਡ ਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਸਮੇਤ ਗਰਦਾਨੇ ਇਹਨਾਂ ਗਏ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਇਸ ਕਰਕੇ ਨਹੀਂ ਕੀਤੀ ਕਿਉਂਕਿ ਇਹ ਦੋਸ਼ੀ ਸੁਖਬੀਰ ਸਿੰਘ ਬਾਦਲ ਦੇ ਬਹੁਤ ਨਜ਼ਦੀਕ ਸਨ।
ਉਹਨਾ ਦੋਸ਼ੀਆਂ ਨੂੰ ਬਚਾਉਣ ਲਈ ਕੇਵਲਪ੍ਰਧਾਨਗੀ ਨਗੂਣੀ ਕਾਰਵਾਈ ਹੀ ਕੀਤੀ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਜਥੇਦਾਰ ਗੁਰਦੀਪ ਸਿੰਘ ਖੁਣ ਖੁਣ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸ਼੍ਰੋਮਣੀ ਕਮੇਟੀ ਵਿੱਚ ਵਿੱਤੀ ਬੇਨਿਯਮੀਆਂ, 328 ਸਰੂਪ ਨੂੰ ਖੁਰਦ ਬੁਰਦ ਅਤੇ ਬੇਅਦਬੀਆਂ ਦਾ ਇਨਸਾਫ ਲੈਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਤੇ ਕਾਬਜਨੂੰਹਾਂ ਜੁੰਡਲੀ ਵੱਲੋਂ ਸਿੱਖ ਭਾਵਨਾਵਾਂ ਦੇ ਉਲਟ ਇਨਸਾਫ ਦੇ ਰਾਹ ਵਿੱਚ ਅਰੋੜੇ ਅਟਕਾਉਣ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ ਅਤੇ ਸਿੱਖ ਸੰਗਤ ਨੂੰ ਨਾਲ ਲੈ ਕੇ ਇਹਨਾਂ ਦਾ ਜਬਰਦਸਤ ਵਿਰੋਧ ਕੀਤਾ ਜਾਵੇਗਾ।
ਇਸ ਸਮੇਂ ਗੁਰਦੀਪ ਸਿੰਘ ਗੜਦੀਵਾਲ ਸੀਨੀਅਰ ਮੀਤ ਪ੍ਰਧਾਨ, ਸੰਦੀਪ ਸਿੰਘ ਖਾਲਸਾ ਟਾਂਡਾ,ਬੀਬੀ ਰਾਜਵਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ, ਅਵਤਾਰ ਸਿੰਘ ਝੀਗੜ ਕਲਾਂ, ਹਰਭਜਨ ਸਿੰਘ ਜੌਹਲ, ਸਤਨਾਮ ਸਿੰਘ ਧਾਮੀਆਂ ਮੁਕੇਰੀਆਂ, ਰਚਨ ਸਿੰਘ ਟਾਂਡਾ ਚੂੜੀਆਂ, ਜਗਦੀਸ਼ ਸਿੰਘ ਚੱਬੇਵਾਲ, ਸਤਨਾਮ ਸਿੰਘ ਮੁਰਾਦਪੁਰ, ਸੁਖਦੇਵ ਸਿੰਘ ਕਾਹਰੀ, ਸੁਖਵਿੰਦਰ ਸਿੰਘ ਸਾਬੀ ਦਸ਼ਮੇਸ਼ ਨਗਰ, ਪਰਮਜੀਤ ਸਿੰਘ ਮਿੰਟੂ ਆਦਿ ਹਾਜ਼ਰ ਸਨ।

