ਬੇਗਮਪੁਰਾ ਟਾਈਗਰ ਫੋਰਸ ਦੇ ਨਾਮ ਹੇਠ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਨਾਲ ਫੋਰਸ ਦਾ ਕੋਈ ਲੈਣਾ ਦੇਣਾ ਨਹੀਂ : ਬੀਰਪਾਲ, ਹੈਪੀ
ਹੁਸ਼ਿਆਰਪੁਰ 8 ਜਨਵਰੀ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੇਗਮਪੁਰਾ ਟਾਈਗਰ ਫੋਰਸ ਦੀ ਇੱਕ ਹਗਾਮੀ ਮੀਟਿੰਗ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਅਤੇ ਜ਼ਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਜਪਾ ਵਲੋਂ ਅੱਜ ਤੱਕ ਬਾਬਾ ਸਾਹਿਬ ਦੇ ਨਾਮ ਅਤੇ ਬਾਬਾ ਸਾਹਿਬ ਜੀ ਦੀ ਤਸਵੀਰ ਨੂੰ ਕੇਵਲ ਮਤਲਬ ਪ੍ਰਸਤੀ ਲਈ ਹੀ ਵਰਤਿਆ ਗਿਆ ਹੈ ਅਤੇ ਵਰਤਿਆ ਜਾਦਾ ਹੈ ਜਦਕਿ ਅਸਲ ਵਿੱਚ ਭਾਜਪਾ ਬਾਬਾ ਸਾਹਿਬ ਜੀ ਦੀ ਵਿਚਾਰਧਾਰਾ ਦੇ ਉਲਟ ਕੰਮ ਕਰ ਰਹੀ ਹੈ । ਉਹਨਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਹਜ਼ਾਰਾਂ ਮੁਲਾਜ਼ਮ 85 ਵੀਂ ਸੰਵਿਧਾਨਕ ਸੋਧ ਦੇ ਪੂਰਨ ਤੌਰ ਤੇ ਲਾਗੂ ਨਾ ਹੋਣ ਕਰਕੇ ਤਰੱਕੀਆਂ ਤੋਂ ਵਾਂਝੇ ਬੈਠੇ ਹਨ ।
ਉਹਨਾਂ ਕਿਹਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਦੁਆਰਾ ਲਿਖਿਆ ਗਿਆ ਸੰਵੀਧਾਨ ਹੀ ਭਾਰਤ ਦੇ ਲੋਕਤੰਤਰ,ਧਰਮ ਨਿਰਪੱਖ ਢਾਂਚੇ ਦੀ ਅਸਲ ਅਗਵਾਈ ਕਰਦਾ ਹੈ । ਉਹਨਾਂ ਭਾਜਪਾ ਦੇ ਲੀਡਰਾ ਨੂੰ ਸੰਵਿਧਾਨ ਦੀ ਅਸਲ ਭਾਵਨਾ ਅਨੁਸਾਰ ਸਮਾਜਿਕ, ਆਰਥਿਕ ਅਤੇ ਰਾਜਨੀਤਕ ਨਿਆਂ ਕਰਨ ਲਈ ਅਪੀਲ ਕੀਤੀ । ਉਹਨਾਂ ਕਿਹਾ ਕਿ ਭਾਜਪਾ ਸੱਚਾਈ ਤੋਂ ਕੋਹਾਂ ਦੂਰ ਬੈਠੀ ਹੋਈ ਹੈ ਉਹਨਾ ਕਿਹਾ ਕਿ ਮੋਦੀ ਸਰਕਾਰ ਵਲੋਂ ਸੰਵਿਧਾਨ ਨੂੰ ਸਹੀ ਤਰੀਕੇ ਨਾਲ ਲਾਗੂ ਨਾ ਕਰਨ ਕਰਕੇ ਹੀ ਦੇਸ਼ ਵਿੱਚ ਲੋਕਾਂ ਦਾ ਜੀਵਨ ਨਰਕ ਬਣਿਆ ਪਿਆ ਹੈ ਉਹਨਾਂ ਕਿਹਾ ਕਿ ਇਹ ਕਿੱਥੇ ਦੀ ਨੀਤੀ ਹੈ ਕਿ ਪ੍ਰਦੂਸ਼ਣ ਵਰਗੀਆਂ ਅਲਾਮਤਾਂ ਕਾਰਨ ਲੱਖਾਂ ਲੋਕ ਹਰ ਸਾਲ ਆਪਣੀ ਅਸਲ ਉਮਰ ਭੋਗਣ ਤੋਂ ਪਹਿਲਾਂ ਹੀ ਦਮ ਤੋੜ ਰਹੇ ਹਨ !
ਬੇਗਮਪੁਰਾ ਟਾਈਗਰ ਫੋਰਸ ਇੱਕ ਰਜਿ. ਜਥੇਬੰਦੀ ਹੈ
ਉਹਨਾ ਅੰਤ ਵਿੱਚ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਵਿੱਚੋ ਕੁਝ ਕੱਢੇ ਹੋਏ ਲੋਕਾ ਵਲੋਂ ਬੇਗਮਪੁਰਾ ਟਾਈਗਰ ਫੋਰਸ ਦੇ ਬੈਨਰ ਹੇਠ ਗੈਰ ਕਾਨੂੰਨੀ ਤਰੀਕੇ ਨਾਲ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਨਾਲ ਫੋਰਸ ਦਾ ਦੂਰ ਦਾ ਵਾਸਤਾ ਵਿ ਨਹੀਂ ਹੈ ਉਹਨਾਂ ਕਿਹਾ ਕਿ ਅਸੀਂ ਸ਼ਾਸਨ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣਾ ਚਾਹੁੰਦੇ ਹਾਂ ਕਿ ਇਹਨਾਂ ਲੋਕਾਂ ਦਾ ਫੋਰਸ ਨਾਲ ਕੋਈ ਵੀ ਸਬੰਧ ਨਹੀਂ ਹੈ ਉਹਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਇੱਕ ਰਜਿ. ਜਥੇਬੰਦੀ ਹੈ ਉਹਨਾ ਕਿਹਾ ਕਿ ਫੋਰਸ ਵਿੱਚੋਂ ਕੱਢੇ ਹੋਏ ਇਹ ਲੋਕ ਅਗਰ ਸ਼ਾਸਨ ਜਾਂ ਪ੍ਰਸ਼ਾਸਨ ਨੂੰ ਜਾਮ ਲਾਉਣ ਧਰਨਾ ਲਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਧਮਕੀ ਦੇਣ ਤਾਂ ਪ੍ਰਸ਼ਾਸਨ ਇਹਨਾਂ ਲੋਕਾਂ ਤੇ ਤੁਰੰਤ ਕਾਰਵਾਈ ਕਰੇ ਕਿਉਂਕਿ ਇਹ ਲੋਕ ਬੇਗਮਪੁਰਾ ਟਾਈਗਰ ਫੋਰਸ ਦਾ ਗੈਰ ਸੰਵਿਧਾਨਿਕ ਤੌਰ ਤੇ ਨਾਮ ਲੈ ਕੇ ਲੋਕਾਂ ਨੂੰ ਗੁਮਰਾਹ ਅਤੇ ਬਲੈਕਮੇਲ ਕਰ ਰਹੇ ਹਨ ਇਸ ਕਰਕੇ ਇਹੋ ਜਿਹੇ ਲੋਕਾਂ ਕੋਲੋਂ ਬਚਣ ਦੀ ਜਰੂਰਤ ਹੈ !
ਉਹਨਾਂ ਕਿਹਾ ਕਿ ਕ੍ਰਿਕਟ ਟੂਰਨਾਮੈਂਟ ਦੀ ਖਬਰ ਲਾਉਣ ਵਾਲੀ ਅਖਬਾਰ ਆਦਿ ਧਰਮ ਪਤ੍ਰਿਕਾ ਦੇ ਸੰਪਾਦਕ ਅਤੇ ਪੱਤਰਕਾਰ ਨੂੰ ਬਹੁਤ ਜਲਦੀ ਕਾਨੂੰਨੀ ਨੋਟਿਸ ਭੇਜ ਕੇ ਸੰਪਾਦਕ ਅਤੇ ਪੱਤਰਕਾਰ ਵਿਰੁੱਧ ਅਦਾਲਤ ਵਿੱਚ ਕੇਸ ਦਾਇਰ ਕੀਤਾ ਜਾਵੇਗਾ ! ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨਿਲ ਕੁਮਾਰ ਬੰਟੀ, ਪ੍ਰਧਾਨ ਹਲਕਾ ਹਰਿਆਣਾ ਭੁੰਗਾ, ਅਮਨਦੀਪ ਕੁਮਾਰ, ਰਵੀ ਸੁੰਦਰ ਨਗਰ, ਰਾਹੁਲ ਬੱਧਣ, ਸ਼ਤੀਸ ਕੁਮਾਰ ਪ੍ਰਿੰਸ ਨਾਰਾ, ਰੋਹਿਤ ਬੱਧਣ, ਢਿੱਲੋਂ ਆਦਿ ਹਾਜ਼ਰ ਸਨ !