Breaking
Tue. Mar 31st, 2026

ਨੂਰਪੁਰ ਜੱਟਾਂ ਵਿਖੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਅਤਿ ਮੰਦਭਾਗੀ

ਨੂਰਪੁਰ ਜੱਟਾਂ

ਦੋਸ਼ੀਆਂ ਖਿਲਾਫ ਹੋਵੇ ਤੁਰੰਤ ਅਤੇ ਸਖ਼ਤ ਕਾਰਵਾਈ : ਸੰਜੀਵ ਤਲਵਾੜ

ਹੁਸ਼ਿਆਰਪੁਰ 31 ਮਾਰਚ ( ਤਰਸੇਮ ਦੀਵਾਨਾ ) – ਨੂਰਪੁਰ ਜੱਟਾਂ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਦੀ ਹੋਈ ਬੇਅਦਬੀ ਦੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਘਟਨਾ ਨਾ ਸਿਰਫ ਸ਼ਰਮਨਾਕ ਹੈ, ਸਗੋਂ ਸਮਾਜ ਦੇ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ।

ਸੰਜੀਵ ਤਲਵਾੜ ਨੇ ਮੌਜੂਦਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ: “ਇਹ ਬੇਹੱਦ ਅਫ਼ਸੋਸਨਾਕ ਹੈ ਕਿ ਜੋ ਸਰਕਾਰ ਬਾਬਾ ਸਾਹਿਬ ਦੇ ਨਾਮ ‘ਤੇ ਵੋਟਾਂ ਬਟੋਰ ਕੇ ਸੱਤਾ ਵਿੱਚ ਆਈ, ਅੱਜ ਉਹ ਉਨ੍ਹਾਂ ਦੇ ਸਨਮਾਨ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਅਜਿਹੀਆਂ ਘਟਨਾਵਾਂ ਪ੍ਰਸ਼ਾਸਨਿਕ ਢਿੱਲ-ਮੱਠ ਦਾ ਨਤੀਜਾ ਹਨ।”

ਉਹਨਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਇਸ ਘਟਨਾ ਦੇ ਦੋਸ਼ੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਗ੍ਰਿਫਤਾਰ ਕਰੇ ਅਤੇ ਦੋਸ਼ੀਆਂ ਖ਼ਿਲਾਫ਼ ਅਜਿਹੀ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

ਸੰਘਰਸ਼ ਦੀ ਚਿਤਾਵਨੀ

ਸੰਜੀਵ ਤਲਵਾੜ ਨੇ ਸਪੱਸ਼ਟ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਬਾਬਾ ਸਾਹਿਬ ਦਾ ਅਪਮਾਨ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਪੁਲਿਸ ਅਤੇ ਪ੍ਰਸ਼ਾਸਨ ਨੇ ਜਲਦ ਇਨਸਾਫ਼ ਨਾ ਦਿੱਤਾ ਅਤੇ ਦੋਸ਼ੀਆਂ ਨੂੰ ਨੱਥ ਨਾ ਪਾਈ, ਤਾਂ ਸ਼੍ਰੋਮਣੀ ਅਕਾਲੀ ਦਲ ਤਿੱਖਾ ਸੰਘਰਸ਼ ਵਿੱਢਣ ਅਤੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਵੇਗਾ।

ਉਨ੍ਹਾਂ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਬਾਬਾ ਸਾਹਿਬ ਦੇ ਸਨਮਾਨ ਲਈ ਹਰ ਮੋਰਚੇ ‘ਤੇ ਡਟ ਕੇ ਖੜ੍ਹਾ ਹੈ।

By admin

Related Post