Breaking
Fri. Feb 7th, 2025

ਫੂਡ ਸੇਫਟੀ ਟੀਮ ਨੇ ਤੜਕਸਾਰ ਨਾਕਾ ਲੱਗਾ ਕੇ 3 ਨਮੂਨੇ ਮਿਠਾਈਆਂ ਅਤੇ 1 ਨਮੂਨਾ ਸਰ੍ਹੋਂ ਦੇ ਤੇਲ ਦਾ ਭਰਿਆ

ਫੂਡ ਸੇਫਟੀ ਟੀਮ

ਹੁਸ਼ਿਆਰਪੁਰ 25 ਅਕਤੂਬਰ (ਤਰਸੇਮ ਦੀਵਾਨਾ)- ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਸਾਫ ਅਤੇ ਮਿਆਰੀ ਖਾਧ ਪਦਾਰਥ ਮੁੱਹਈਆ ਕਰਵਾਉਣ ਲਈ ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ ਫੂਡ ਸੇਫਟੀ ਟੀਮ ਵੱਲੋਂ ਵੱਖ ਵੱਖ ਥਾਵਾਂ ਤੇ ਨਾਕਾ ਲਗਾ ਕੇ ਵੱਖ ਵੱਖ ਖਾਧ ਪਦਾਰਥਾਂ ਦੀ ਚੈਕਿੰਗ ਕੀਤੀ ਗਈ ਅਤੇ ਸੈਂਪਲ ਭਰੇ ਗਏ।

ਜਿਲਾ ਸਿਹਤ ਅਫਸਰ ਡਾ: ਜਤਿੰਦਰ ਭਾਟੀਆ ਨੇ ਦੱਸਿਆ ਕਿ ਫੂਡ ਸੇਫਟੀ ਅਫਸਰ ਮਨੀਸ਼ ਸੋਢੀ ਅਤੇ ਟੀਮ ਵੱਲੋਂ ਤੜਕਸਾਰ ਮੁਕੇਰੀਆਂ ਜੰਮੂ ਨੈਸ਼ਨਲ ਹਾਈਵੇ ਅਤੇ ਤਲਵਾੜਾ ਨੇੜੇ ਹਿਮਾਚਲ ਬਾਰਡਰ ਤੇ ਨਾਕਾ ਲਗਾ ਦੂਜੇ ਜ਼ਿਲਿਆਂ ਤੋਂ ਆ ਰਹੀਆਂ ਗੱਡੀਆਂ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ 3 ਨਮੂਨੇ ਮਿਠਾਈਆਂ ਅਤੇ 1 ਨਮੂਨਾ ਸਰ੍ਹੋਂ ਦੇ ਤੇਲ ਦਾ ਵਿਸ਼ਲੇਸ਼ਣ ਲਈ ਲਿਆ ਗਿਆ।

ਜਿਲਾ ਸਿਹਤ ਅਫਸਰ ਡਾ ਜਤਿੰਦਰ ਭਾਟੀਆ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਵੱਖ ਵੱਖ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਇਹਨਾਂ ਵੱਖ ਵੱਖ ਥਾਵਾਂ ਤੋਂ ਇਕੱਤਰ ਕੀਤੇ ਸੈਂਪਲ ਲੈਬ ਟੈਸਟ ਲਈ ਭੇਜ ਦਿੱਤੇ ਗਏ ਹਨ। ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਮਿਲਾਵਟਖੋਰਾਂ ਵਿਰੋਧ ਸਿਹਤ ਵਿਭਾਗ ਵੱਲੋ ਵਿੱਢੀ ਗਈ ਇਸ ਮੁਹਿੰਮ ਵਿੱਚ ਇਹਨਾਂ ਖਿਲਾਫ ਸੂਚਨਾ ਦੇ ਕੇ ਆਪਣਾ ਬਣਦਾ ਹਿੱਸਾ ਪਾਉਣ ਤਾਂ ਜੋ ਲੋਕਾਂ ਨੂੰ ਸਹੀ ਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾ ਸਕੀਏ।

By admin

Related Post