ਹੁਸ਼ਿਆਰਪੁਰ, 7 ਅਗਸਤ (ਤਰਸੇਮ ਦੀਵਾਨ) – ਪੈਨਸ਼ਨਰ ਧਾਰਕ, ਸੇਵਾਮੁਕਤ ਸਿਵਲ ਸਰਜਨ ਡਾ. ਐਮ. ਬੱਗਾ, ਜੋ ਕਿ ਇੱਕ ਪ੍ਰਮੁੱਖ ਸਮਾਜ ਸੇਵਕ ਹਨ, ਨੇ ਪੰਜਾਬ ਦੇ ਯੋਗ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰ ਧਾਰਕਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਂ ਸਿਰ ਤੁਰੰਤ ਜਾਰੀ ਕਰਨ ਦੀ ਕਿਰਪਾਲਤਾ ਕਰਨ। ਜਾਰੀ ਪ੍ਰੈਸ ਬਿਆਨ ਵਿੱਚ ਡਾ. ਬੱਗਾ ਨੇ ਕਿਹਾ ਕਿ ਮਾਣਯੋਗ ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਪਹਿਲਾਂ ਅਤੇ ਬਾਅਦ ਵਿੱਚ ਕਾਰਜਕਾਰੀ ਚੀਫ ਜਸਟਿਸ ਗੁਰਮੀਤ ਸੰਧੂ ਸਿਰਸਾ ਅਤੇ ਮਾਣਯੋਗ ਰੋਹਿਤ ਕਪੂਰ ਦੀ ਅਦਾਲਤ ਰੇਂਜ ਅਦਾਲਤ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।
ਡਾ. ਬੱਗਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹੈ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦੋ ਸਪੱਸ਼ਟ ਹੁਕਮਾਂ ਦੇ ਬਾਵਜੂਦ ਵੀ ਪੰਜਾਬ ਸਰਕਾਰ ਮਾਣਯੋਗ ਸੁਪਰੀਮ ਕੋਰਟ ਵਿੱਚ ਜਾਣ ਬਾਰੇ ਸੋਚ ਰਹੀ ਹੈ। ਇਸ ਨਾਲ ਪੰਜਾਬ ਸਰਕਾਰ ਦਾ ਪੈਸਾ ਬਰਬਾਦ ਹੋਵੇਗਾ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧ ਸੁਖਾਵਾਂ ਨਹੀਂ ਰਹਿਣਗੇ। ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤਾ ਕੋਈ ਮਿਹਰਬਾਨੀ ਨਹੀਂ ਹੈ। ਇਹ ਮੁਲਾਜ਼ਮਾਂ ਅਤੇ ਪੈਨਸ਼ਨ ਧਾਰਕਾਂ ਦਾ ਹੱਕ ਹੈ! ਡਾ. ਬੱਗਾ ਨੇ ਮੁੱਖ ਮੰਤਰੀ ਤੋਂ ਅਪੀਲ ਕੀਤੀ ਕਿ ਮਾਣਯੋਗ ਅਦਾਲਤ ਦੇ ਫੈਸਲਿਆਂ ਅਤੇ ਪੈਨਸ਼ਨ ਧਾਰਕਾਂ ਦੀ ਮੰਗ ਨੂੰ ਸਵੀਕਾਰ ਕਰ ਕੇ ਸਨਮਾਨ ਕਰਨ ਅਤੇ ਮੁੱਖ ਮੁਲਾਜ਼ਮਾਂ ਨੂੰ ਹੋਰ ਅਨਿਸ਼ਚਿਤਤਾ ਅਤੇ ਮੁਕੱਦਮੇਬਾਜ਼ੀ ਵਿੱਚ ਨਾ ਧੱਕਣ।

