Breaking
Sun. Nov 10th, 2024

ਪੁਲਿਸ ਕਮਿਸ਼ਨਰੇਟ ਨੇ ਅੰਤਰਰਾਜੀ ਅਫੀਮ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ

ਕਮਿਸ਼ਨਰੇਟ

10.5 ਕਿਲੋ ਅਫੀਮ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਵਾਹਨ ਸਮੇਤ ਦੋ ਗ੍ਰਿਫਤਾਰ

ਜਲੰਧਰ 26 ਅਗਸਤ (ਜਸਵਿੰਦਰ ਸਿੰਘ ਆਜ਼ਾਦ)- ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਹੋਰ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਫੀਮ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਜਲੰਧਰ ਨੇ ਇੱਕ ਇਤਲਾਹ ‘ਤੇ ਦਕੋਹਾ ਫਾਟਕ ਜਲੰਧਰ ਨੇੜੇ ਜਾਲ ਵਿਛਾਇਆ ਸੀ, ਜਦੋਂ ਉਨ੍ਹਾਂ ਨੇ ਇੱਕ ਕਾਰ (ਰਜਿਸਟ੍ਰੇਸ਼ਨ ਨੰਬਰ ਡੀ.ਐਲ.10-ਸੀ.ਐਚ.-4277) ਨੂੰ ਆਉਂਦੇ ਹੋਏ ਦੇਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕਾਰ ਨੂੰ ਬਦਨਾਮ ਨਸ਼ਾ ਤਸਕਰ ਕੈਪਟਨ ਸਿੰਘ ਚਲਾ ਰਿਹਾ ਹੈ, ਜੋ ਕਿ ਝਾਰਖੰਡ ਤੋਂ ਲਿਆ ਕੇ ਜਲੰਧਰ ਨੂੰ ਅਫੀਮ ਲਿਆ ਕੇ ਵੇਚਦਾ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਤਲਾਸ਼ੀ ਲੈਣ ’ਤੇ ਉਸ ਦੀ ਕਾਰ ’ਚੋਂ 3.5 ਕਿਲੋ ਅਫੀਮ ਬਰਾਮਦ ਕੀਤੀ ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਥਾਣਾ ਕੈਂਟ ਸੀਪੀ ਜਲੰਧਰ ਵਿਖੇ ਐਫਆਈਆਰ 116 ਮਿਤੀ 25-07-2024 ਅਧੀਨ 18-61-85 ਐਨਡੀਪੀਐਸ ਐਕਟ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤਫ਼ਤੀਸ਼ ਦੌਰਾਨ ਇੱਕ ਹੋਰ ਮੁਲਜ਼ਮ ਮਾਨ ਸਿੰਘ ਨੂੰ ਟਰੇਸ ਕਰ ਲਿਆ, ਜੋ ਕਿ ਕੈਪਟਨ ਸਿੰਘ ਨਾਲ ਮਿਲ ਕੇ ਨਸ਼ੇ ਦਾ ਕਾਰੋਬਾਰ ਕਰਦਾ ਸੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮਾਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਸੱਤ ਕਿਲੋ ਅਫੀਮ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਹੁੰਡਈ ਆਈ-20 (ਰਜਿਸਟ੍ਰੇਸ਼ਨ ਨੰਬਰ HR51-BD-7860) ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਕਮਿਸ਼ਨਰੇਟ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਉਹ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਹਨ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

By admin

Related Post