ਹੁਸ਼ਿਆਰਪੁਰ 25 ਅਪ੍ਰੈਲ ( ਤਰਸੇਮ ਦੀਵਾਨਾ ) ਜੰਮੂ ਕਸ਼ਮੀਰ ਦੇ ਪਹਿਲਗਾਮ ਹਮਲੇ ਚ ਮਾਰੇ ਗਏ ਨਿਹੱਥੇ ਅਤੇ ਬੇਗੁਨਾਹ ਸੈਲਾਨੀਆ ਪ੍ਰਤੀ ਦੁੱਖ ਦਾ ਪ੍ਰਗਟਾਵਾ ਕਰਦਿਆਂ ਹੋਇਆ “ਸੱਭਿਆਚਾਰ ਸੰਭਾਲ ਸੁਸਾਇਟੀ”ਦੇ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ ਨੇ ਕਿਹਾ ਕਿ ਇਹ ਉਹ ਨਫਰਤ ਨਾਲ ਭਰੇ ਲੋਕਾਂ ਨੇ ਕਾਰਾ ਕੀਤਾ ਹੈ,ਜਿਨਾਂ ਦਾ ਕੋਈ ਵੀ ਦੀਨ ਧਰਮ ਨਹੀਂ ਹੈ। ਉਹਨਾਂ ਕਿਹਾ ਕਿ ਹਿੰਸਾ ਦਾ ਇਹ ਮਨੁੱਖਤਾ ਅਤੇ ਸ਼ਾਂਤੀ ਤੇ ਹਮਲਾ ਹੈ ।
ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਨ। ਉਹਨਾਂ ਅੱਗੇ ਕਿਹਾ ਕਿ ਇਹ ਹਮਲਾ ਕਾਇਰਤਾ ਦੀ ਨਿਸ਼ਾਨੀ ਹੈ, ਜੋ ਮਨੁੱਖਤਾ ਨੂੰ ਸ਼ਰਮਸਾਰ ਕਰਦੀ ਹੈ ਉਹਨਾਂ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਰਤ ਦੀਆਂ ਸਾਰੀਆਂ ਖੁਫੀਆ ਏਜੰਸੀਆਂ ਇੱਥੇ ਫੇਲ ਸਾਬਤ ਹੋਈਆਂ ਹਨ ਉਹਨਾਂ ਕਿਹਾ ਕਿ ਪਹਿਲਗਾਮ ਦੀ ਘਟਨਾ ਜਿੱਥੇ ਸਮੁੱਚੀ ਮਨੁੱਖਤਾ ਨੂੰ ਸ਼ਰਮਸਾਰ ਕਰਦੀ ਹੈ ਉੱਥੇ ਹੀ ਕੇਂਦਰ ਸਰਕਾਰ ਦੀ ਨਲਾਇਕੀ ਵੀ ਜੱਗ ਜਾਹਰ ਕਰਦੀ ਹੈ।ਉਹਨਾਂ ਕਿਹਾ ਕਿ ਇੰਨਾ ਵੱਡਾ ਕਾਂਡ ਹੋ ਗਿਆ ਪਰ ਏਜੰਸੀਆਂ ਨੂੰ ਕੰਨੋ ਕੰਨ ਖਬਰ ਨਹੀਂ ਹੋਈ ।
ਉਹਨਾਂ ਕਿਹਾ ਕਿ ਇਹ ਅੱਤਵਾਦੀ ਹਮਲਾ ਭਾਰਤ ਦੀਆਂ ਸਭ ਏਜੰਸੀਆਂ ਉੱਤੇ ਸਵਾਲੀਆ ਨਿਸ਼ਾਨ ਖੜਾ ਕਰਦਾ ਹੈ ਉਹਨਾਂ ਕਿਹਾ ਕਿ ਇਹ ਵੀ ਇੱਕ ਜਾਂਚ ਦਾ ਵਿਸ਼ਾ ਹੈ ਅਤੇ ਸਰਕਾਰਾ ਦਾ ਧਿਆਨ ਮੰਗਦਾ ਹੈ । ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਸੇ ਹੀ ਸੂਬੇ ਵਿੱਚ ਸੈਂਕੜੇ ਫੌਜੀਆਂ ਦੀਆਂ ਜਾਨਾਂ ਗਈਆਂ ਸਨ ਪਰ ਉਸ ਵੇਲੇ ਵੀ ਕੇਂਦਰ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਸੀ ਚੁੱਕਿਆ।