Breaking
Sat. Oct 11th, 2025

ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਵਿਖੇ ਤੀਸਰਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ

ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ

ਹੁਸ਼ਿਆਰਪੁਰ 23 ਅਪ੍ਰੈਲ (ਤਰਸੇਮ ਦੀਵਾਨਾ)- ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਆਦਰਸ਼ ਨਗਰ ਮੁਕੇਰੀਆਂ ਵਿਖੇ ਤੀਸਰਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਖਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਸੇਵਾ ਸੁਸਾਇਟੀ ਮੁਕੇਰੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਤੀਸਰਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਆਦਰਸ਼ ਨਗਰ ਮੁਕੇਰੀਆਂ ਵਿਖੇ ਸ਼ਾਮ 7 ਤੋਂ ਰਾਤ 10 ਵਜੇ ਤੱਕ ਕਰਵਾਇਆ ਗਿਆ।

ਜਿਸ ਵਿੱਚ ਪੰਥ ਦਾ ਮਹਾਨ ਢਾਡੀ ਜਥਾ ਬੀਬੀ ਦਲੇਰ ਕੌਰ ਖਾਲਸਾ, ਕੀਰਤਨੀ ਜਥਾ ਭਾਈ ਸੁਖਵਿੰਦਰ ਸਿੰਘ , ਕਥਾਵਾਚਕ ਭਾਈ ਤਰਨਜੀਤ ਸਿੰਘ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ, ਢਾਡੀ ਵਾਰਾਂ ਅਤੇ ਗੁਰਮਤਿ ਕਥਾ ਵਿਚਾਰਾਂ ਨਾਲ ਸੰਗਤਾਂ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਸੇਵਾ ਸੁਸਾਇਟੀ ਮੁਕੇਰੀਆਂ ਤੇ ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਵਲੋਂ ਪੰਥ ਦਾ ਮਹਾਨ ਢਾਡੀ ਜਥਾ ਬੀਬੀ ਦਲੇਰ ਕੌਰ ਖਾਲਸਾ, ਕੀਰਤਨੀਏ ਜਥਾ ਭਾਈ ਸੁਖਵਿੰਦਰ ਸਿੰਘ ਜੀ , ਕਥਾਵਾਚਕ ਭਾਈ ਤਰਨਜੀਤ ਸਿੰਘ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

By admin

Related Post