ਜਲੰਧਰ, 20 ਮਈ (ਬਿਊਰੋ)- ਦਾ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ.) ਪੰਜਾਬ ਇੰਡੀਆ ਵੱਲੋਂ ਅੱਜ ਇੱਕ ਆਨਲਾਈਨ ਜ਼ੂਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਜਲੰਧਰ ਅਤੇ ਹੋਰ ਥਾਵਾਂ ਤੋਂ ਕਈ ਪੱਤਰਕਾਰਾਂ ਨੇ ਭਾਗ ਲਿਆ। ਮੀਟਿੰਗ ਦਾ ਮੁੱਖ ਉਦੇਸ਼ ਖਬਰਾਂ ਲਿਖਣ ਦਾ ਸਹੀ ਤਰੀਕਾ, ਮੀਡੀਆ ਨਾਲ ਸੰਬੰਧਤ ਮਸਲਿਆਂ ਤੇ ਵਿਚਾਰ-ਵਟਾਂਦਰਾ ਕਰਨਾ, ਪੱਤਰਕਾਰਾਂ ਦੇ ਹੱਕਾਂ ਦੀ ਰੱਖਿਆ ਅਤੇ ਭਵਿੱਖ ਲਈ ਰਣਨੀਤੀਆਂ ਤੈਅ ਕਰਨੀ ਸੀ।
ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪੰਜਾਬ ਦੇ ਚੇਅਰਮੈਨ ਸ. ਜਸਵਿੰਦਰ ਸਿੰਘ ਆਜ਼ਾਦ ਜੀ ਨੇ ਕੀਤੀ। ਉਨ੍ਹਾਂ ਨੇ ਸੰਸਥਾ ਦੀ ਹਾਲੀਆ ਗਤਿਵਿਧੀਆਂ ਤੇ ਰੋਸ਼ਨੀ ਪਾਈ ਅਤੇ ਆਉਣ ਵਾਲੇ ਸਮੇਂ ਲਈ ਨਵੇਂ ਯਤਨਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਖਬਰ ਨੂੰ ਸਹੀ ਤਰੀਕੇ ਨਾਲ ਲਿਖਣ ਬਾਰੇ ਜਾਣੂ ਕਰਵਾਇਆ, ਜਿਸ ਦਾ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਉਹਨਾਂ ਨੇ ਅੱਗੇ ਹੋਰ ਕਿਹਾ ਕਿ ਹਰ ਮਹੀਨੇ ਦੇ ਦੂਜੇ ਐਤਵਾਰ ਇਸੇ ਤਰ੍ਹਾਂ ਰਾਤ 9 ਤੋਂ 10 ਵਜੇ ਤੱਕ ਇਹ ਮੀਟਿੰਗ ਕੀਤੀ ਜਾਇਆ ਕਰੇਗੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਆਨਲਾਈਨ ਮੀਟਿੰਗ ਵਿੱਚ ਸਾਰੇ ਪੱਤਰਕਾਰ ਭਾਗ ਲੈਣ ਕਿਉਂਕਿ ਸਾਨੂੰ ਸਾਰਿਆਂ ਨੂੰ ਕਿਸੇ ਨਾ ਕਿਸੇ ਤਰ੍ਹਾਂ ਕੁਝ ਨਾ ਕੁਝ ਸਿੱਖਣ ਦੀ ਜਰੂਰਤ ਪੈਂਦੀ ਹੀ ਰਹਿੰਦੀ ਹੈ।
ਐਸੋਸੀਏਸ਼ਨ ਵੱਲੋਂ ਇਹ ਵੀ ਫੈਸਲਾ ਲਿਆ ਗਿਆ ਕਿ ਹਰ ਮਹੀਨੇ ਇੱਕ ਜ਼ੂਮ ਮੀਟਿੰਗ ਰਾਹੀਂ ਦਾ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਦੇ ਰਿਪੋਰਟਰਾਂ ਨਾਲ ਸੰਪਰਕ ਕੀਤਾ ਜਾਵੇਗਾ, ਤਾਂ ਜੋ ਜ਼ਮੀਨੀ ਪੱਧਰ ‘ਤੇ ਆ ਰਹੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾ ਸਕੇ।
ਅੰਤ ਵਿੱਚ, ਸਭ ਮੈਂਬਰਾਂ ਨੇ ਐਸੋਸੀਏਸ਼ਨ ਦੇ ਯਤਨ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਇਕਜੁੱਟ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ। ਇਸ ਆਨਲਾਈਨ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਆਜ਼ਾਦ, ਕਰਮਵੀਰ ਸਿੰਘ, ਦਲਵੀਰ ਸਿੰਘ ਕਲੋਈਆ, ਦਲਜੀਤ ਸਿੰਘ ਕਲਸੀ, ਬਲਵੀਰ ਸਿੰਘ ਕਰਮ, ਰਣਜੀਤ ਸਿੰਘ ਬੈਂਸ, ਸਰਜੀਤ ਪਾਲ, ਸੁਰਿੰਦਰ ਕੁਮਾਰ, ਸੁਨੀਲ ਕੁਮਾਰ ਅਤੇ ਹੋਰ ਮੈਂਬਰ ਸ਼ਾਮਲ ਸਨ।