Breaking
Wed. Jun 3rd, 2026

ਨਸ਼ਾ ਵੇਚਣ ਜਾ ਖਰੀਦਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ : ਇੰਸਪੈਕਟਰ ਰਜਿੰਦਰ ਸਿੰਘ

ਨਸ਼ਾ ਵੇਚਣ

ਹੁਸ਼ਿਆਰਪੁਰ / ਦਸੂਹਾ 29 ਮਈ ( ਤਰਸੇਮ ਦੀਵਾਨਾ ) ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਅਤੇ ਡੀ. ਐਸ. ਪੀ. ਦਸੂਹਾ ਦੀਆ ਹਦਾਇਤਾਂ ਮੁਤਾਬਿਕ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਅਤੇ ਪੀਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਅਨਿਲ ਕੁਮਾਰ ਨੇ ਸਾਥੀ ਕਰਮਚਾਰੀਆ ਨਾਲ ਮੁਲਜਮ ਦੀਪਕ ਉਰਫ ਸੋਰਵ ਪੁੱਤਰ ਗੁਰਮੀਤ ਰਾਮ ਅਤੇ ਇਸਦੀ ਪਤਨੀ ਕਾਜਲ ਨੂੰ ਕਾਬੂ ਕਰਕੇ ਇਹਨਾਂ ਕੋਲੋਂ 56 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਗੱਡੀ ਪੀ ਬੀ 08 ਬੀ ਐਲ 7452 ਸਵਿਫਟ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਕਤਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਹਨਾ ਪਾਸੋ ਡੁਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

By admin

Related Post