Breaking
Sat. Oct 11th, 2025

ਬੀ.ਐਲ.ਓਜ਼ ਲਈ ਟ੍ਰੇਨਿੰਗ ਸੈਸ਼ਨ ਕਰਵਾਇਆ

ਟ੍ਰੇਨਿੰਗ ਸੈਸ਼ਨ

ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਦਿੱਤੀ ਸਿਖ਼ਲਾਈ

ਜਲੰਧਰ 16 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਨਾਲ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸਿਖ਼ਲਾਈ ਦੇਣ ਲਈ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ।

ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਕਰਵਾਏ ਗਏ ਇਸ ਸੈਸ਼ਨ ਦੌਰਾਨ ਬੀ.ਐਲ.ਓਜ਼ ਨੂੰ ਉਨ੍ਹਾਂ ਦੇ ਕੰਮ ਅਤੇ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-036 ਜਲੰਧਰ ਉੱਤਰੀ-ਕਮ-ਵਧੀਕ ਮੁੱਖ ਪ੍ਰਸ਼ਾਸਕ, ਜੇ.ਡੀ.ਏ. ਜਲੰਧਰ ਦਰਬਾਰਾ ਸਿੰਘ ਰੰਧਾਵਾ ਨੇ ਕਿਹਾ ਕਿ ਬੀ.ਐਲ.ਓਜ਼ ਨੂੰ ਦਿੱਤੀ ਗਈ ਇਹ ਟ੍ਰੇਨਿੰਗ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗੀ। ਚੋਣ ਕਮਿਸ਼ਨ ਵੱਲੋਂ ਟ੍ਰੇਨਿੰਗ ਉਪਰੰਤ ਪ੍ਰਸ਼ਨ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ਦੇ ਜਵਾਬ ਬੀ.ਐਲ.ਓਜ਼ ਨੇ ਟ੍ਰੇਨਿੰਗ ਦੌਰਾਨ ਹੀ ਦੇਣੇ ਸਨ।

ਡੀ.ਏ.ਵੀ. ਇੰਸਟੀਟਿਊਟ ਆਫ ਇੰਜੀਨੀਅਰਿੰਗ ਅਤੇ ਟੈਕਨੋਲੋਜੀ ਵਿਖੇ ਕਰਵਾਏ ਕਰਵਾਏ ਗਏ ਟ੍ਰੇਨਿੰਗ ਸੈਸ਼ਨ ਦੌਰਾਨ ਭਾਗ ਲੈਣ ਵਾਲੇ ਬੀ.ਐਲ.ਓਜ਼ ਨੂੰ ਹੌਸਲਾ ਅਫਜ਼ਾਈ ਵਜੋਂ ਚੋਣਕਾਰ ਰਜਿਸਟ੍ਰੇਸ਼ਨ ਦਰਬਾਰਾ ਸਿੰਘ ਵੱਲੋਂ ਪਾਰਟੀਸਿਪੇਸ਼ਨ ਸਰਟੀਫਿਕੇਟ ਦਿੱਤੇ ਗਏ। ਉਨ੍ਹਾਂ ਬੀ.ਐਲ.ਓਜ਼ ਨੂੰ ਇਸ ਟ੍ਰੇਨਿੰਗ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ। ਜ਼ਿਕਰਯੋਗ ਹੈ ਕਿ ਬੂਥ ਲੈਵਲ ਅਫ਼ਸਰਾਂ ਨੂੰ ਚਾਰ ਬੈਚਾ ਵਿੱਚ ਵੰਡ ਕੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ, ਜਿਸ ਦੇ ਤੀਜੇ ਦਿਨ ਬੀ.ਐਲ.ਓਜ਼ ਤੋਂ ਇਲਾਵਾ ਚੋਣ ਸਟਾਫ਼, ਸੁਪਰਵਾਈਜ਼ਰ ਆਦਿ ਵੀ ਮੌਜੂਦ ਸਨ।

By admin

Related Post