ਹੁਸ਼ਿਆਰਪੁਰ 24 ਅਪ੍ਰੈਲ (ਤਰਸੇਮ ਦੀਵਾਨਾ ) ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਆਯੋਜਿਤ ਅੰਤਰ ਜ਼ਿਲ੍ਹਾ ਅੰਡਰ-19 ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਹੁਸ਼ਿਆਰਪੁਰ ਕ੍ਰਿਕਟ ਟੀਮ ਦੀ ਚੋਣ 26 ਅਪ੍ਰੈਲ ਨੂੰ ਸਵੇਰੇ 10 ਵਜੇ ਸਥਾਨਕ ਐਚਡੀਸੀਏ ਗਰਾਊਂਡ, ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਹੋਵੇਗੀ। ਇਸ ਅੰਡਰ-19 ਟ੍ਰਾਇਲ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਉਮਰ 1 ਸਤੰਬਰ, 2025 ਤੱਕ 19 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਜਾਣਕਾਰੀ ਦਿੰਦੇ ਹੋਏ ਡਾ. ਰਮਨ ਘਈ ਨੇ ਕਿਹਾ ਕਿ ਇਸ ਟ੍ਰਾਇਲ ਵਿੱਚ ਭਾਗ ਲੈਣ ਵਾਲੇ ਖਿਡਾਰੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟ੍ਰਾਇਲ ਵਿੱਚ ਚੁਣੇ ਗਏ ਖਿਡਾਰੀ 27 ਅਪ੍ਰੈਲ ਤੋਂ 3 ਮਈ ਤੱਕ ਹੋਣ ਵਾਲੇ ਕੈਂਪ ਵਿੱਚ ਹਿੱਸਾ ਲੈਣਗੇ।