Breaking
Sat. Jun 27th, 2026

ਵਾਰਡ ਨੰਬਰ 26 ਦੇ ਵੋਟਰ ਮਨੀ ਫਰਵਾਹਾ ਦੀ ਵੱਧਦੀ ਲੋਕਪ੍ਰਿਯਤਾ ਕਾਰਨ ਹੀ ਕਾਂਗਰਸ ਨਾਲ ਜੁੜ ਰਹੇ ਹਨ

ਮਨੀ ਫਰਵਾਹਾ

ਵਾਰਡ ਦਾ ਸਰਵਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਮੇਰੀ ਮੁੱਖ ਪ੍ਰਾਥਮਿਕਤਾ

ਹੁਸ਼ਿਆਰਪੁਰ, 27 ਜੂਨ ( ਤਰਸੇਮ ਦੀਵਾਨਾ ) – ​ਹੁਸ਼ਿਆਰਪੁਰ ਦੇ ਵਾਰਡ ਨੰਬਰ 26 ਤੋਂ ਕਾਂਗਰਸ ਪਾਰਟੀ ਦੇ ਜੁਝਾਰੂ, ਮਿਹਨਤੀ ਅਤੇ ਅਗਾਂਹਵਧੂ ਸੋਚ ਦੇ ਮਾਲਕ ਮਨੀ ਫਰਵਾਹਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਵਾਰਡ ਦੇ ਵੋਟਰ ਉਨ੍ਹਾਂ ਦੀ ਲੋਕਪ੍ਰਿਯਤਾ ਅਤੇ ਸਾਫ਼-ਸੁਥਰੀ ਸੋਚ ਤੋਂ ਪ੍ਰਭਾਵਿਤ ਹੋ ਕੇ ਮੱਲੋ-ਮੱਲੀ ਉਨ੍ਹਾਂ ਦੇ ਕਾਫ਼ਲੇ ਵਿੱਚ ਸ਼ਾਮਲ ਹੋਣ ਲੱਗੇ। ਵਾਰਡ ਵਾਸੀਆਂ ਵੱਲੋਂ ਮਿਲ ਰਹੇ ਭਰਵੇਂ ਪਿਆਰ ਅਤੇ ਸਮਰਥਨ ਕਾਰਨ ਮਨੀ ਫਰਵਾਹਾ ਦੀ ਸਥਿਤੀ ਬੇਹੱਦ ਮਜ਼ਬੂਤ ਹੁੰਦੀ ਜਾ ਰਹੀ ਹੈ।

​ਇਸ ਦੌਰਾਨ ਗੱਲਬਾਤ ਕਰਦਿਆਂ ਕਾਂਗਰਸੀ ਉਮੀਦਵਾਰ ਮਨੀ ਫਰਵਾਹਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਸਮੁੱਚਾ ਵਾਰਡ ਨੰਬਰ 26 ਮੇਰਾ ਆਪਣਾ ਪਰਿਵਾਰ ਹੈ ਤੇ ਪਰਿਵਾਰ ਦੇ ਹਰ ਮੈਂਬਰ ਦੀ ਸੁੱਖ-ਸਹੂਲਤ ਦਾ ਧਿਆਨ ਰੱਖਣਾ ਅਤੇ ਵਾਰਡ ਦਾ ਸਰਵਪੱਖੀ ਵਿਕਾਸ ਕਰਵਾਉਣਾ ਮੇਰਾ ਸਭ ਤੋਂ ਪਹਿਲਾ ਫ਼ਰਜ਼ ਹੋਵੇਗਾ। ਮਨੀ ਫਰਵਾਹਾ ਨੇ ਵਾਰਡ ਨੰਬਰ 26 ਦੇ ਵੋਟਰਾਂ ਨਾਲ ਵਾਅਦਾ ਕਰਦਿਆਂ ਆਪਣੀਆਂ ਮੁੱਖ ਪਹਿਲਕਦਮੀਆਂ ਬਾਰੇ ਦੱਸਿਆ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣੇ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦੀਆਂ ਆਧੁਨਿਕ ਸੁਵਿਧਾਵਾਂ ਦੇਣੀਆਂ ਮੇਰੀ ਪਹਿਲ ਹੋਵੇਗੀ।

ਉਹਨਾਂ ਕਿਹਾ ਕਿ ਵਾਰਡ ਦੀਆਂ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਰਾਤ ਸਮੇਂ ਲੋਕਾਂ ਦੀ ਸਹੂਲਤ ਲਈ ਹਰ ਗਲੀ-ਮੁਹੱਲੇ ਵਿੱਚ ਪੂਰਨ ਤੌਰ ‘ਤੇ ਸਟ੍ਰੀਟ ਲਾਈਟਾਂ ਲਗਵਾਈਆਂ ਜਾਣਗੀਆਂ ਅਤੇ ਵਾਰਡ ਵਿੱਚੋਂ ਨਸ਼ੇ ਦੇ ਖ਼ਾਤਮੇ ਲਈ ਸਖ਼ਤ ਕਦਮ ਚੁੱਕੇ ਜਾਣਗੇ ਤਾਂ ਜੋ ਨੌਜਵਾਨੀ ਨੂੰ ਬਚਾਇਆ ਜਾ ਸਕੇ।ਉਹਨਾਂ ਕਿਹਾ ਕਿ ਵਾਰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਬਿਨਾਂ ਕਿਸੇ ਪੱਖਪਾਤ ਦੇ ਨੇਪਰੇ ਚਾੜ੍ਹਿਆ ਜਾਵੇਗਾ।

​ਅੰਤ ਵਿੱਚ ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਾਰਡ ਦੀ ਨੁਹਾਰ ਬਦਲਣ ਅਤੇ ਇੱਕ ਇਮਾਨਦਾਰ ਨੁਮਾਇੰਦਾ ਚੁਣਨ ਲਈ ਕਾਂਗਰਸ ਪਾਰਟੀ ਦੇ ਹੱਕ ਵਿੱਚ ਹੀ ਵੋਟ ਪਾਉਣ ।

By admin

Related Post