Breaking
Fri. Dec 19th, 2025

ਯੁੱਧ ਨਸ਼ਿਆਂ ਵਿਰੁੱਧ: ਸਹਾਇਕ ਕਮਿਸ਼ਨਰ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਯੁੱਧ ਨਸ਼ਿਆਂ ਵਿਰੁੱਧ

ਜਲੰਧਰ ਪ੍ਰੀਮੀਅਰ ਲੀਗ ਤਹਿਤ ਕ੍ਰਿਕਟ ਮੈਚਾਂ ਦੀ ਕਰਵਾਈ ਸ਼ੁਰੂਆਤ

ਜਲੰਧਰ 18 ਦਸੰਬਰ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਰਹਿਨੁਮਾਈ ਹੇਠ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ ਤਹਿਤ ਸਰਕਾਰੀ ਕੋ-ਐਡ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਜਲੰਧਰ ਅਤੇ ਇਨੋਸੈਂਟ ਹਾਰਟ ਸਕੂਲ ਦੀਆਂ ਟੀਮਾਂ ਵਿਚਕਾਰ ਸੀ.ਟੀ. ਸਾਊਥ ਕੈਂਪਸ ਜਲੰਧਰ ਵਿਖੇ ਕ੍ਰਿਕਟ ਮੈਚ ਖੇਡੇ ਗਏ। ਕ੍ਰਿਕਟ ਮੈਚਾਂ ਦੀ ਸ਼ੁਰੂਆਤ ਸਹਾਇਕ ਕਮਿਸ਼ਨਰ (ਜਨਰਲ) ਰੋਹਿਤ ਜਿੰਦਲ ਵਲੋਂ ਕਰਵਾਈ ਗਈ।

ਇਸ ਮੌਕੇ ਸਹਾਇਕ ਕਮਿਸ਼ਨਰ ਰੋਹਿਤ ਜਿੰਦਲ ਨੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਲੰਧਰ ਪ੍ਰੀਮੀਅਰ ਲੀਗ ਦੀ ਨਿਵੇਕਲੀ ਪਹਿਲ ਨੂੰ ਖਿਡਾਰੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਲੋਕਾਂ ਖਾਸ ਕਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਵਿੱਚ ਸਰਗਰਮ ਯੋਗਦਾਨ ਪਾਈਏ।

ਅੱਜ ਕਰਵਾਏ ਗਏ ਮੈਚ ਵਿਚ ਇਨੋਸੈਂਟ ਹਾਰਟ ਸਕੂਲ ਦੀ ਟੀਮ ਜੇਤੂ ਰਹੀ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਨੇ ਵੀ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਕੇ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

By admin

Related Post