ਯੁੱਧ ਨਸ਼ਿਆਂ ਵਿਰੁੱਧ : ਕਮਿਸ਼ਨਰੇਟ ਪੁਲਿਸ ਨੇ ਬੱਸ ਸਟੈਂਡ ਵਿਖੇ ਚਲਾਇਆ ਕਾਸੋ ਓਪਰੇਸ਼ਨ

ਯੁੱਧ ਨਸ਼ਿਆਂ ਵਿਰੁੱਧ

ਜਲੰਧਰ 8 ਸਤੰਬਰ (ਜਸਵਿੰਦਰ ਸਿੰਘ ਆਜ਼ਾਦ)- ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਅਤੇ ਜੁਆਇੰਟ ਪੁਲਿਸ ਕਮਿਸ਼ਨਰ ਸ਼੍ਰੀ ਸੰਦੀਪ ਸ਼ਰਮਾ ਦੀ ਨਿਗਰਾਨੀ ਹੇਠ ਬੱਸ ਸਟੈਂਡ ‘ਤੇ ਵਿਸ਼ੇਸ਼ ਕਾਸੋ ਓਪਰੇਸ਼ਨ ਚਲਾਇਆ। ਇਹ ਕਾਰਵਾਈ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਪਬਲਿਕ ਟਰਾਂਸਪੋਰਟ ਰਾਹੀਂ ਨਸ਼ੇ ਦੀ ਸਪਲਾਈ ‘ਤੇ ਨੱਥ ਪਾਉਣਾ ਅਤੇ ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨਾ ਹੈ।

ਓਪਰੇਸ਼ਨ ਦੀ ਅਗਵਾਈ ਏ.ਸੀ.ਪੀ. ਮਾਡਲ ਟਾਊਨ ਅਤੇ ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ 6 ਅਤੇ ਪੁਲਿਸ ਚੌਕੀ ਇੰਚਾਰਜ ਬੱਸ ਸਟੈਡ ਵੱਲੋਂ ਕੀਤੀ ਗਈ, ਜਿਸ ਵਿੱਚ ਕੁੱਲ 40 ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਤਾਂ ਜੋ ਤਲਾਸ਼ੀ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।

ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਦੇ ਕ੍ਰਾਈਮ ਰਿਕਾਰਡ ਦੀ ਪੁਸ਼ਟੀ ਲਈ ਪੀਏਆਈਐਸ (PAIS) ਐਪ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਕਾਰਗੁਜ਼ਾਰੀ, ਬੱਸ ਸਟੈਂਡ ‘ਤੇ ਆਉਣ-ਜਾਣ ਵਾਲੀਆਂ ਬੱਸਾਂ, ਯਾਤਰੀਆਂ ਦੇ ਸਾਮਾਨ ਅਤੇ ਵਾਹਨ ਪਾਰਕਿੰਗ ਦੀ ਚੈਕਿੰਗ ਕੀਤੀ ਗਈ।

ਇਹ ਕਾਰਵਾਈ ਪਬਲਿਕ ਸਥਾਨਾਂ ‘ਤੇ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ‘ਤੇ ਰੋਕ ਲਗਾਉਣ ਲਈ ਕੀਤੀ ਗਈ। ਕਮਿਸ਼ਨਰੇਟ ਪੁਲਿਸ ਨੇ ਨਾਗਰਿਕਾਂ ਨੂੰ ਅਜਿਹੇ ਕਾਸੋ ਓਪਰੇਸ਼ਨਾਂ ਦੌਰਾਨ ਪੁਲਿਸ ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕਿਸੇ ਵੀ ਪ੍ਰਕਾਰ ਦੀ ਗੈਰ-ਕਾਨੂੰਨੀ ਗਤੀਵਿਧੀ ਆਉਂਦੀ ਹੈ ਤਾਂ ਤੁਰੰਤ ਉਸ ਦੀ ਸੂਚਨਾ ਪੁਲਿਸ ਹੈਲਪਲਾਈਨ 112 ‘ਤੇ ਦਿੱਤੀ ਜਾਵੇ।

By admin

Related Post