Breaking
Mon. Dec 1st, 2025

ਯੁੱਧ ਨਸ਼ਿਆਂ ਵਿਰੁੱਧ; ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਇਕ ਦਿਨ ‘ਚ ਹੀ 6 ਗ੍ਰਿਫਤਾਰੀਆਂ

ਯੁੱਧ ਨਸ਼ਿਆਂ ਵਿਰੁੱਧ

ਜਲੰਧਰ 30 ਅਗਸਤ (ਜਸਵਿੰਦਰ ਸਿੰਘ ਆਜ਼ਾਦ)- ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲਗਾਤਾਰ ਜਾਰੀ ਰੱਖਦਿਆਂ ਇੱਕ ਦਿਨ ਵਿੱਚ ਹੀ 6 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 19.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਰੱਗ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਨ ਲਈ ਚਲਾਈਆਂ ਜਾ ਰਹੀਆਂ ਕਾਰਵਾਈਆਂ ਦੌਰਾਨ ਥਾਣਾ ਡਵੀਜ਼ਨ ਨੰਬਰ 1, 5 ਅਤੇ ਥਾਣਾ ਨਵੀਂ ਬਾਰਾਦਰੀ ਦੀਆਂ ਪੁਲਿਸ ਟੀਮਾਂ ਵਲੋਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 19.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ ਦੇ ਖਿਲਾਫ ਐਨਡੀਪੀਐਸ ਐਕਟ ਐਕਟ ਅਧੀਨ 3 ਮੁਕੱਦਮੇ ਦਰਜ ਕੀਤੇ ਗਏ ਹਨ। ਇਸੇ ਤਰ੍ਹਾਂ, ਥਾਣਾ ਡਵੀਜ਼ਨ ਨੰਬਰ 6 ਅਤੇ ਥਾਣਾ ਸਦਰ ਦੀਆਂ ਪੁਲਿਸ ਟੀਮਾਂ ਵਲੋਂ 2 ਹੋਰ ਦੋਸ਼ੀਆਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਖਿਲਾਫ ਵੀ 2 ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

ਇਸ ਕਾਰਵਾਈ ਦੌਰਾਨ, ਪੁਲਿਸ ਵਲੋਂ ਨਸ਼ੇ ਦੇ ਆਦੀ 3 ਵਿਅਕਤੀਆਂ ਨੂੰ ਇਲਾਜ ਅਤੇ ਪੁਨਰਵਾਸ ਲਈ ਨਸ਼ਾ ਛੁਡਾਉ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ, ਤਾਂ ਜੋ ਉਹ ਇਸ ਲਤ ਤੋਂ ਮੁਕਤ ਹੋ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸਾਡੀ ਜੰਗ ਜਾਰੀ ਰਹੇਗੀ ਅਤੇ ਸ਼ਹਿਰ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਵਲੋਂ ਹਰ ਦਿਨ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾਵੇਗਾ।

By admin

Related Post