ਹੁਸ਼ਿਆਰਪੁਰ 9 ਜਨਵਰੀ (ਤਰਸੇਮ ਦੀਵਾਨਾ)- ਸ੍ਰੀ ਗੁਰੂ ਰਵਿਦਾਸ ਬੇਗਮਪੁਰਾ ਸਦਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਛੋਹ ਪਵਿੱਤਰ ਅਸਥਾਨਾਂ ਦੇ ਸੁੰਦਰੀਕਰਨ ਅਤੇ ਨਵ ਉਸਾਰੀ ਕਾਰਜ ਗੁਰੂ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਬਹੁਤ ਸ਼ਰਧਾ ਪੂਰਵਕ ਆਰੰਭ ਕੀਤੇ ਗਏ। ਇਸ ਮੌਕੇ ਸੰਤ ਸਰਵਣ ਦਾਸ ਸਲੇਮਟਾਵਰੀ ਵਲੋੰ ਕਾਰਜਾਂ ਦੀ ਚੜਦੀਕਲਾ ‘ਚ ਸੰਪੂਰਨਤਾ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇ ਜੌੜੇ, ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਸੁੰਦਰ ਅਸਥਾਨ ਸਜਾਏ ਜਾ ਰਹੇ ਹਨ ਤਾਂ ਕਿ ਇਥੇ ਆਉਣ ਵਾਲੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਰਸ਼ਨ ਦੀਦਾਰੇ ਕਰਕੇ ਖੁਸ਼ੀਆਂ ਪ੍ਰਾਪਤ ਕਰ ਸਕਣ। ਉਨਾਂ ਦੱਸਿਆ ਕਿ ਸੰਤ ਸਰਵਣ ਦਾਸ ਬੋਹਣ ਚੇਅਰਮੈਨ ਜੀ ਦੀ ਅਗਵਾਈ ਵਿਚ ਸੁਸਾਇਟੀ ਦੇ ਸਮੂਹ ਸੰਤਾਂ, ਮਹਾਂਪੁਰਸ਼ਾਂ ਵਲੋੰ ਇਹ ਮਹਾਨ ਕਾਰ ਸੇਵਾ ਆਰੰਭ ਕੀਤੀ ਗਈ ਹੈ,ਇਥੇ ਜਲਦ ਹੀ ਸਕੂਲ,ਹਸਪਤਾਲ, ਯੂਨੀਵਰਸਿਟੀ ਵਰਗੇ ਵੱਡੇ ਪ੍ਰੋਜੈਕਟ ਸਥਾਪਿਤ ਕੀਤੇ ਜਾਣਗੇ।
ਇਸ ਮੌਕੇ ਸੰਤ ਪਰਮਜੀਤ ਦਾਸ ਨਗਰ,ਸੰਤ ਸਰਵਣ ਦਾਸ ਸਲੇਮਟਾਵਰੀ, ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਸੰਤ ਧਰਮਪਾਲ ਸ਼ੇਰਗੜ, ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ, ਬਾਬਾ ਬਲਕਾਰ ਸਿੰਘ ਵਡਾਲਾ, ਸੰਤ ਬੀਬੀ ਪੂਨਮ ਹੀਰਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜਰ ਸਨ।

