ਪਿੰਡ ਫੱਤੋਵਾਲ ਵਿੱਚ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

ਗੁਰੂ ਰਵਿਦਾਸ ਮਹਾਰਾਜ

ਹੁਸ਼ਿਆਰਪੁਰ 10 ਮਾਰਚ (ਭੁਪਿੰਦਰ ਸਿੰਘ)- ਪਿੰਡ ਫੱਤੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸਾਹਿਬੇ ਕਮਾਲ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647 ਪ੍ਰਕਾਸ਼ ਦਿਹਾੜਾ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਭਿਸ਼ੇਕ ਪਾਲ ਤੇ ਕਮੇਟੀ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਭ ਤੋਂ ਪਹਿਲਾਂ ਮਿਤੀ 3 ਮਾਰਚ ਦਿਨ ਐਤਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਮੁੱਖ ਰੱਖਦੇ ਹੋਏ ਸੰਗਤਾਂ ਦੇ ਸਹਿਯੋਗ ਨਾਲ ਸੱਤ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ।

ਗੁਰੂ ਰਵਿਦਾਸ ਮਹਾਰਾਜ

ਇਸ ਮੌਕੇ ਪ੍ਰਭਾਤ ਫੇਰੀਆਂ ਦੀ ਸੇਵਾ ਤੋਂ ਬਾਅਦ ਮਿਤੀ 9ਮਾਰਚ 2024 ਦਿਨ ਸ਼ਨੀਵਾਰ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਸ਼ਾਨੋ ਸ਼ੌਕਤ ਨਾਲ ਨਗਰ ਕੀਰਤਨ ਸਜਾਇਆ ਗਿਆ। ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਭਾਈ ਸਾਹਿਬ ਭਾਈ ਪਰਮਜੀਤ ਸਿੰਘ ਪਿੰਡ ਨੰਦਾਚੌਰ ਵਾਲਿਆਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਨਾਲ ਸ਼ੁਰੂ ਹੋਇਆ ਤੇ ਵੱਖ ਵੱਖ ਪਿੰਡਾਂ ਵਿੱਚੋਂ ਜਿਸ ਵਿੱਚ ਪਿੰਡ ਤਾਜੋਵਾਲ, ਜਰਬਦਿਆਲ, ਆਲੋਵਾਲ, ਬੁਲੋਵਾਲ ਵਿਖੇ ਭਰਵਾਂ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ।

ਨਗਰ ਕੀਰਤਨ ਦੋਰਾਨ ਵੱਖ ਵੱਖ ਜਗਾਂ ਤੇ ਲੰਗਰ ਲਗਾਏ ਗਏ

ਇਸ ਮੌਕੇ ਨਗਰ ਕੀਰਤਨ ਦੇ ਚਲਦੇ ਦੋਰਾਨ ਭਾਈ ਸਾਹਿਬ ਭਾਈ ਗੁਰਨਾਮ ਸਿੰਘ ਜੀ ਸੀਕਰੀ ਵਾਲਿਆਂ ਦੇ ਜਥੇ ਵਲੋਂ ਗੁਰਬਾਣੀ ਦਾ ਜਾਪ ਕਰਦੇ ਹੋਏ ਗੁਰੂ ਪਿਆਰੀਆਂ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸ ਨਾਲ ਜੋੜਿਆ। ਨਗਰ ਕੀਰਤਨ ਦੋਰਾਨ ਵੱਖ ਵੱਖ ਜਗਾਂ ਤੇ ਲੰਗਰ ਲਗਾਏ ਗਏ। ਇਸ ਦੋਰਾਨ ਨਗਰ ਕੀਰਤਨ ਇਲਾਕੇ ਦੀ ਪਰਿਕਰਮਾ ਤੋਂ ਬਾਅਦ ਪਿੰਡ ਫੱਤੋਵਾਲ ਦੇਰ ਸ਼ਾਮ ਗੁਰੂ ਘਰ ਆ ਕੇ ਸੰਪੂਰਨ ਹੋਇਆ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਮਿਤੀ 8 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਆਰੰਭ ਕੀਤੇ ਗਏ ਤੇ 10 ਮਾਰਚ ਦਿਨ ਐਤਵਾਰ ਨੂੰ ਠੀਕ 11 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਗੁਰੂ ਰਵਿਦਾਸ ਮਹਾਰਾਜ

ਉਪਰੰਤ ਵੱਖ ਵੱਖ ਰਾਗੀ ਜਥੇਆ ਵਲੋਂ ਜਿਸ ਵਿੱਚ ਭਾਈ ਸਾਹਿਬ ਭਾਈ ਗੁਰਨਾਮ ਸਿੰਘ ਜੀ ਸੀਕਰੀ, ਭਾਈ ਸਾਹਿਬ ਭਾਈ ਦਰਸ਼ਨ ਸਿੰਘ ਜੀ ਟਾਂਡੇ ਵਾਲੇ, ਓਕਾਰ ਜੱਸੀ ਜੀ ਨੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੰਚ ਸੰਚਾਲਕ ਦੀ ਬਾਖ਼ੂਬੀ ਸੇਵਾ ਮਾਸਟਰ ਸੋਮ ਪਾਲ ਜੀ ਵਲੋਂ ਤਨ ਮਨ ਨਾਲ ਨਿਭਾਈ ਗਈ। ਇਸ ਮੌਕੇ ਚੱਲਦੇ ਸੰਤ ਸਮਾਗਮ ਵਿੱਚ ਦਾਨੀ ਸੰਗਤਾਂ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਜਿਹਨਾਂ ਨੇ ਕਿ ਆਪਣੀ ਨੇਕ ਕਮਾਈ ਵਿਚੋਂ ਤਨ ਮਨ ਧੰਨ ਨਾਲ ਸੇਵਾ ਕੀਤੀ। ਉਪਰੰਤ ਭਾਈ ਸਾਹਿਬ ਭਾਈ ਪਰਮਜੀਤ ਸਿੰਘ ਵਲੋਂ ਇਲਾਕੇ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਗਈ। ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ਤੇ ਵੱਡੀ ਗਿੱਣਤੀ ਵਿੱਚ ਸੰਗਤਾਂ ਹਾਜ਼ਰ ਸਨ।

By admin

Related Post